Site icon TheUnmute.com

ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ

ਠੇਕਾ ਮੁਲਾਜ਼ਮਾਂ

ਸ੍ਰੀ ਮੁਕਤਸਰ ਸਾਹਿਬ 16 ਨਵੰਬਰ 2022: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਅਤੇ ਪਾਵਰਕੌਮ ਕੌਂਟਰਾਸ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ | ਇਨ੍ਹਾਂ ਠੇਕਾ ਮੁਲਾਜ਼ਮਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਸਮੁੂਹ ਵਿਭਾਗਾਂ ਦੇ ਆਊਟ ਸੋਰਸਿੰਗ ਤੇ ਇਨਲਿਸਟਮੈਂਟ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ |

ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੋਣਾਂ ਵਾਲੇ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਲੋਕ-ਲੁਭਾਵਣੀਆਂ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ |

ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਦੀ ਅਣਦੇਖੀ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦਾ ਲੋਕਮਾਰੂ ਫ਼ੈਸਲਾ ਲਿਆ ਜਾ ਰਿਹਾ ਹੈ, ਜਿਸਦੀਆਂ ਤਾਜ਼ੀਆਂ ਉਦਹਾਰਣਾਂ ਪੰਜਾਬ ਸਰਕਾਰ ਵਲੋਂ ਡੀ.ਸੀ.ਦਫ਼ਤਰ ਬਰਨਾਲਾ ਵਿਖੇ 24 ਕਲਰਕਾਂ ਦੀਆਂ ਪੋਸਟਾਂ ਅਤੇ ਪਾਵਰਕਾਮ ਵਿੱਚ ਵੱਖ-ਵੱਖ ਹਜਾਰਾਂ ਖਾਲੀ ਅਸਾਮੀਆਂ ਤੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਥਾਂ ਨਵੇਂ ਕਲਰਕਾਂ, ਐੱਲ.ਡੀ.ਸੀ.ਅਤੇ ਦੋ ਹਜ਼ਾਰ ਸਹਾਇਕ ਲਾਈਨਮੈਨਾਂ ਦੀ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਹਜਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ |ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |

Exit mobile version