July 5, 2024 10:28 pm
PRTC

ਪਨਬੱਸ ਤੇ PRTC ਦੇ ਠੇਕਾ ਅਧਾਰਿਤ ਕਾਮਿਆਂ ਨੇ ਮੰਗਾਂ ਨਾ ਮੰਨਣ ‘ਤੇ ਪੰਜਾਬ ਦੇ ਰੋਡ ਜਾਮ ਕਰਨ ਦੀ ਦਿੱਤੀ ਚਿਤਾਵਨੀ

ਚੰਡੀਗੜ੍ਹ 22 ਜੁਲਾਈ 2022: ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ (PRTC) ਕੰਟਰੈਕਟਰ ਵਰਕਰ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 1 ਅਗਸਤ, 2022 ਨੂੰ ਪੰਜਾਬ ਦੇ ਮੁੱਖ ਰੋਡ ਬਲੌਕ ਕੀਤੇ ਜਾਣਗੇ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨਾਲ ਕੋਈ ਧੱਕੇਸ਼ਾਹੀ ਕੀਤੀ ਤਾਂ 26 ਜੁਲਾਈ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ 1 ਅਗਸਤ ਨੂੰ ਸੂਬੇ ਦੇ ਸਾਰੇ ਮੁੱਖ ਰੋਡ ਬਲੌਕ ਕੀਤੇ ਜਾਣਗੇ ਅਤੇ 2 ਅਗਸਤ ਤੋਂ ਮੁੱਖ ਦਫ਼ਤਰ ਪਟਿਆਲਾ ਵਿਖੇ ਭੁੱਖ-ਹੜਤਾਲ ਕੀਤੀ ਜਾਵੇਗੀ ਅਤੇ 14, 15 ਅਤੇ 16 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ।

ਇਸਦੇ ਨਾਲ ਹੀ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦਾ ਵੀ ਘਿਰਾਓ ਕਰਨਗੇ । ਉਨ੍ਹਾਂ ਕਿਹਾ ਕਿ ਰੋਸ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਲਈ ਰੋਸ ਮਾਰਚ ਕੱਢਿਆ ਜਾਵੇਗਾ।ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. (PRTC) ਯੂਨੀਅਨ ਦੀ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਡਿਊਟੀ ਤੋਂ ਫ਼ਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ | ਇਸਦੇ ਨਾਲ ਹੀ ਉਨ੍ਹਾਂ ਦੀ ਤਨਖ਼ਾਹ ਵਾਧਾ ਕੀਤਾ ਜਾਵੇ | ਇਸਦੇ ਨਾਲ ਹੀ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਰੱਦ ਕਰਕ ਮਹਿਕਮੇ ਦੀਆਂ ਬੱਸਾਂ ਪਾਈਆਂ ਜਾਣ, ਆਊਟਸੋਰਸਿੰਗ ਦੀ ਭਰਤੀ ਬੰਦ ਕੀਤੀ ਜਾਵੇ ਅਤੇ ਮਹਿਕਮਾ ਆਪ ਕੰਟਰੈਕਟ ਜਾਂ ਪੱਕੀ ਭਰਤੀ ਕਰੇ।