July 7, 2024 3:44 pm
Punjab

ਪੰਜਾਬ ਵੇਅਰਹਾਊਸ ਦੇ ਚੇਅਰਮੈਨਅਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ‘ਚ 37.95 ਲੱਖ ਰੁਪਏ ਦਾ ਯੋਗਦਾਨ

ਚੰਡੀਗੜ੍ਹ, 23 ਸਤੰਬਰ 2023: ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਕਰਮਚਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਯੋਗਦਾਨ ਪਾਇਆ । ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਲਈ 36.29 ਲੱਖ ਰੁਪਏ ਦਾ ਚੈੱਕ ਦਿੱਤਾ।

ਕਾਰਪੋਰੇਸ਼ਨ (ਨਿਗਮ) ਦੇ ਚੇਅਰਮੈਨ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ ਜਦਕਿ ਕਰਮਚਾਰੀਆਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਇਸ ਨੇਕ ਕਾਰਜ ਲਈ ਦਿੱਤੀ ਗਈ। ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ, ਜਿਸ ਦੀ ਕੁੱਲ ਰਾਸ਼ੀ 36.29 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ। ਇਸ ਸੁਹਿਰਦ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਾਨ ਲੋੜਵੰਦ ਲੋਕਾਂ ਨੂੰ ਸਹਾਇਤਾ ਦੇਣ ਵਿੱਚ ਵੱਡਾ ਮਦਦਗਾਰ ਸਾਬਿਤ ਹੋਵੇਗਾ।

ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਗਰਮੀ, ਸਰਦੀ ਅਤੇ ਬਰਸਾਤੀ ਮੌਸਮ ਦੌਰਾਨ ਕਰੜੇ ਹਾਲਤਾਂ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਦੇਵੇਗਾ।