Site icon TheUnmute.com

ਧਰਮ ਪਰਿਵਰਤਨ ਮਾਮਲਾ: ਪਾਸਟਰ ਖ਼ਿਲਾਫ ਪਰਚੇ ਨੂੰ ਰੱਦ ਕਰਵਾਉਣ ਲਈ ਇਸਾਈ ਭਾਈਚਾਰੇ ਵਲੋਂ ਰੋਸ਼ ਪ੍ਰਦਰਸ਼ਨ

Christian community

ਗੁਰਦਾਸਪੁਰ 12 ਸਤੰਬਰ 2022: ਬੀਤੇ ਦਿਨੀਂ ਕਲਾਨੌਰ ਪੁਲਿਸ ਵੱਲੋਂ ਇਸਾਈ ਭਾਈਚਾਰੇ (Christian community) ਦੇ ਦੋ ਵਿਅਕਤੀਆਂ ਖ਼ਿਲਾਫ 295 ਦਾ ਮਾਮਲਾ ਦਰਜ ਕੀਤਾ ਗਿਆ ਸੀ | ਇਸ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ ਜਿਸ ਵਿਚ ਮਸੀਹ ਆਗੂਆਂ ਉੱਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਵੱਲੋਂ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਸੀ |

ਉਥੇ ਹੀ ਅੱਜ ਪਰਚੇ ਨੂੰ ਰੱਦ ਕਰਵਾਉਣ ਲਈ ਵੱਖ ਵੱਖ ਇਸਾਈ ਭਾਈਚਾਰੇ (Christian community) ਦੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਹ ਪਰਚਾ ਜਲਦੀ ਰੱਦ ਕੀਤਾ ਜਾਵੇ | ਪੀਟਰ ਚਿੱਦਾ ਨੇ ਕਿਹਾ ਕਿ ਸਾਡੇ ਆਗੂਆਂ ਵਲੋ ਕਿਸੇ ਦਾ ਧਰਮ ਪਰਿਵਰਤਨ ਨਹੀਂ ਕਰਵਾਇਆ ਗਿਆ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਰਚਾ ਜਲਦੀ ਰੱਦ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਉੱਥੇ ਹੀ ਮੌਕੇ ‘ਤੇ ਪਹੁੰਚੇ ਡੀ.ਐੱਸ.ਪੀ ਸੁਖਪਾਲ ਸਿੰਘ ਵੱਲੋਂ ਇਸਾਈ ਆਗੂਆਂ ਨੂੰ ਸਮਝਾਇਆ ਗਿਆ ਅਤੇ ਉਨ੍ਹਾਂ ਨੂੰ ਕਿਹਾ ਗਿਆ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ ।

Exit mobile version