June 28, 2024 3:48 pm
Bathinda Central Jail

ਬਠਿੰਡਾ ਕੇਂਦਰੀ ਜੇਲ੍ਹ ‘ਚ ਆਪਸ ‘ਚ ਭਿੜੇ ਹਵਾਲਾਤੀ, ਪੁਲਿਸ ਵਲੋਂ 2 ਖ਼ਿਲਾਫ ਕੇਸ ਦਰਜ

ਬਠਿੰਡਾ 14 ਸਤੰਬਰ 2022: ਬਠਿੰਡਾ ਦੀ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵਾਰਦਾਤਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕੁਝ ਹਵਾਲਾਤੀ ਆਪਸ ਵਿਚ ਭਿੜ ਗਏ ਅਤੇ ਜੇਲ੍ਹ ਵਿਚ ਭੰਨਤੋੜ ਕੀਤੀ | ਹਵਾਲਾਤੀਆਂ ਨੇ ਜੇਲ੍ਹ ਦੀਆਂ ਖਿੜਕੀਆਂ ਵੀ ਤੋੜ ਦਿੱਤੀਆਂ | ਇਸਦੇ ਨਾਲ ਹੀ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਪੁਲਿਸ ਨੇ ਦੋ ਹਵਾਲਾਤੀਆਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ।

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਜੂਨ ਮਹੀਨੇ ਵਿਚ ਜੇਲ੍ਹ ’ਚ ਬੰਦ ਦੋ ਗੈਂਗਸਟਰਾਂ ਗੁਰਦੀਪ ਸਿੰਘ ਅਤੇ ਰਾਜਵੀਰ ਸਿੰਘ ਨੇ ਜੇਲ੍ਹ ਵਾਰਡਨ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਸੀ । ਇਸਦੇ ਨਾਲ ਹੀ ਇਨ੍ਹਾਂ ਗੈਂਗਸਟਰਾਂ ਨੇ ਜੇਲ੍ਹ ਦੇ ਇਕ ਅਧਿਕਾਰੀ ਨਾਲ ਵੀ ਧੱਕਾਮੁੱਕੀ ਕੀਤੀ ।ਸ ਘਟਨਾ ਤੋਂ ਬਾਅਦ ਕੈਂਟ ਪੁਲਸ ਥਾਣੇ ਵਿਚ ਦੋਵਾਂ ਗੈਂਗਸਟਰਾਂ ਖ਼ਿਲਾਫ਼ਡ ਕੇਸ ਦਰਜ ਕਰ ਲਿਆ ਗਿਆ ਸੀ |