July 8, 2024 4:56 pm
army

ਤਾਮਿਲਨਾਡੂ ਦੇ ਕੁਨੂਰ ਫੌਜ ਹੈਲੀਕਾਪਟਰ ਹਾਦਸਾਗ੍ਰਸਤ, CDS ਰਾਵਤ ਵੀ ਸਨ ਸਵਾਰ

ਤਾਮਿਲਨਾਡੂ 8 ਦਸੰਬਰ 2021 : ਤਾਮਿਲਨਾਡੂ ਦੇ ਕੁਨੂਰ ‘ਚ ਬੁੱਧਵਾਰ ਨੂੰ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ‘ਚ ਸੀ.ਡੀ.ਐਸ ਵਿਪਨ ਰਾਵਤ ਸਮੇਤ 14 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਤਿੰਨ ਅਧਿਕਾਰੀਆਂ ਨੂੰ ਬਚਾਇਆ ਜਾ ਚੁੱਕਾ ਹੈ। ਹੈਲੀਕਾਪਟਰ ‘ਚ ਵਿਪਨ ਰਾਵਤ ਆਪਣੀ ਪਤਨੀ ਦੇ ਨਾਲ ਸਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਡੀਐਸ ਵਿਪਨ ਰਾਵਤ ਆਪਣੀ ਪਤਨੀ ਨਾਲ ਊਟੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਪਰ ਕੂਨੂਰ ਦੇ ਸੰਘਣੇ ਜੰਗਲ ਵਿੱਚ ਹੈਲੀਕਾਪਟਰ ਕਰੈਸ਼ ਹੋ ਗਿਆ। ਇਹ ਹੈਲੀਕਾਪਟਰ Mi-17V5 ਦਾ ਸੀ।
ਫਿਲਹਾਲ ਬਚਾਅ ਕਾਰਜ ਜਾਰੀ ਹੈ ਅਤੇ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰੇ ਪਾਸੇ ਅੱਗ ਦੀਆਂ ਲਪਟਾਂ ਹੀ ਦਿਖਾਈ ਦੇ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ‘ਚ ਤਕਨੀਕੀ ਖਰਾਬੀ ਆ ਗਈ ਸੀ ਅਤੇ ਇਸ ਦਾ ਸੰਪਰਕ ਵੀ ਟੁੱਟ ਗਿਆ ਸੀ। ਸੂਤਰਾਂ ਮੁਤਾਬਕ ਸਥਾਨਕ ਫੌਜੀ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਦੀਆਂ ਲਾਸ਼ਾਂ 80 ਫੀਸਦੀ ਤੱਕ ਸੜ ਚੁੱਕੀਆਂ ਹਨ। ਲਾਸ਼ਾਂ ਨੂੰ ਬਰਾਮਦ ਕਰਨ ਅਤੇ ਉਨ੍ਹਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਸ ਦੌਰਾਨ ਹਵਾਈ ਸੈਨਾ ਵੱਲੋਂ ਇਹ ਬਿਆਨ ਵੀ ਆਇਆ ਹੈ ਕਿ ਸੀਡੀਐਸ ਬਿਪਿਨ ਰਾਵਤ ਹੈਲੀਕਾਪਟਰ ਵਿੱਚ ਸਵਾਰ ਸਨ।