ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਦਾ ਕਰਨ ਸਹਿਯੋਗ: ਅਨੁਰਾਗ ਅਗਰਵਾਲ

Anurag Agarwal

ਚੰਡੀਗੜ੍ਹ, 4 ਅਪ੍ਰੈਲ 2024: ਭਾਰਤ ਚੋਣ ਕਮਿਸ਼ਨ ਨੇ ਲੋਕ ਸਭਾ ਆਮ ਚੋਣ-2024 ਲੜਨ ਵਾਲੇ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਲਈ ਚੋਣ ਦੌਰਾਨ ਕੀ ਕਰਨਾ ਹੈ ਅਤੇ ਕੀ ਨਹੀਂ (ਡੂਜ ਐਂਡ ਡਾਂਟ) ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੰਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਚੋਣ ਦੀ ਪ੍ਰਕ੍ਰਿਆ ਪੂਰੀ ਹੋਣ ਤੱਕ ਪਾਲਣ ਕੀਤਾ ਜਾਣਾ ਜਰੂਰੀ ਹੈ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ (Anurag Agarwal) ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀ ਪਾਰਟੀਆਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਪਬਲਿਕ ਸਥਾਨਾਂ ਜਿਵੇਂ ਕਿ ਮੈਦਾਨ ਅਤੇ ਹੈਲੀਪੈਡ ਨਿਰਪੱਖ ਰੂਪ ਨਾਲ ਉਪਲਬਧ ਹੋਣਾ ਚਾਹੀਦਾ ਹੈ।

ਚੋਣ ਦੌਰਾਨ, ਹੋਰ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੀ ਆਲੋਚਨਾ ਸਿਰਫ ਉਨ੍ਹਾਂ ਦੀ ਨੀਤੀਆਂ, ਪ੍ਰੋਗ੍ਰਾਮਾਂ, ਪਿਛਲੇ ਰਿਕਾਰਡ ਅਤੇ ਕੰਮਾਂ ਤਕ ਹੀ ਸੀਮਤ ਰਹਿਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਸ਼ਾਂਤੀਪੂਰਨ ਅਤੇ ਅਵਿਵੇਕਪੂਰਨ ਘਰੇਲੂ ਜੀਵਨ ਲਈ ਹਰੇਕ ਵਿਅਕਤੀ ਦੇ ਅਧਿਕਾਰੀ ਦੀ ਪੂਰੀ ਤਰ੍ਹਾ ਨਾਲ ਰੱਖਿਆ ਕੀਤੀ ਜਾਣੀ ਚਾਹਦੀ ਹੈ। ਸਥਾਨਕ ਪੁਲਿਸ ਅਧਿਕਾਰੀਆਂ ਨੂੰ ਪੂਰੀ ਤਰ੍ਹਾ ਨਾਲ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰਸਤਾਵਿਤ ਮੀਟਿੰਗ ਦੇ ਸਮੇਂ ਤੇ ਸਥਾਨ ਦੀ ਜਰੂਰੀ ਮੰਜੂਰੀ ਸਮੇਂ ਰਹਿੰਦੇ ਸਹੀ ਢੰਗ ਨਾਲ ਲਈ ਜਾਣੀ ਚਾਹੀਦੀ ਹੈ।

ਅਨੁਰਾਗ ਅਗਰਵਾਲ (Anurag Agarwal) ਨੇ ਦੱਸਿਆ ਕਿ ਪੇਸ਼ਕਸ਼ ਬੈਠਕ ਦੇ ਸਥਾਨ ‘ਤੇ ਜੇਕਰ ਕੋਈ ਪਾਬੰਦੀਸ਼ੁਦਾ ਜਾਂ ਨਿਸ਼ੇਦਆਤਮਕ ਆਦੇਸ਼ ਲਾਗੂ ਹਨ ਤਾਂ ਉਨ੍ਹਾਂ ਆਦੇਸ਼ਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਇਸੀ ਤਰ੍ਹਾ ਪੇਸ਼ਕਸ਼ ਬੈਠਕ ਲਈ ਲਾਊਡਸਪੀਕਰ ਜਾਂ ਅਜਿਹੀ ਕਿਸੇ ਹੋਰ ਸਹੂਲਤ ਦੀ ਵਰਤੋਂ ਲਈ ਮਨਜ਼ੂਰੀ ਪ੍ਰਾਪਤ ਕੀਤੀ ਜਾਣੀ ਚਾਹੀਦੀ ਅਤੇ ਬੈਠਕਾਂ ਵਿਚ ਗੜਬੜੀ ਜਾਂ ਅਵਿਵਸਥਾ ਪੈਦਾ ਕਰਨ ਵਾਲੇ ਵਿਅਕਤੀਆਂ ਨਾਲ ਨਜਿਠਣ ਵਿਚ ਪੁਲਿਸ ਸਹਾਇਤਾ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਜਲੂਸ ਨੂੰ ਸ਼ੁਰੂ ਕਰਨ ਅਤੇ ਖਤਮ ਕਰਨ ਦੇ ਸਮੇਂ ਤੇ ਸਥਾਨ ਅਤੇ ਮੰਗ ਨੂੰ ਅਗਰਿਮ ਰੂਪ ਨਾਲ ਫਾਈਨਲ ਕੀਤਾ ਜਾਣਾ ਚਾਹੀਦਾ ਹੈ ਅਤੇ ਪੁਲਿਸ ਅਧਿਕਾਰੀਆਂ ਤੋਂ ਪਹਿਲਾਂ ਮਨਜ਼ੂਰੀ ਪ੍ਰਾਪਤ ਕਰਨੀ ਚਾਹੀਦੀ ਹੈ। ਜਲੂਸ ਦਾ ਮੰਗ ਆਵਾਜਾਈ ਨੂੰ ਰੁਕਾਟ ਨਹੀਂ ਕਰਨੀ ਚਾਹੀਦੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਨੂੰ ਸਹਿਯੋਗ ਕੀਤਾ ਜਾਣਾ ਚਾਹੀਦੀ ਹੈ। ਨਾਲ ਹੀ ਚੋਣ ਵਿਚ ਲੱਗੇ ਸਾਰੇ ਰਾਜਨੀਤਿਕ ਕਾਰਜਕਰਤਾਵਾਂ ਨੂੰ ਬੈਜ ਜਾਂ ਪਛਾਣ ਪੱਤਰ ਦਿਖਾਉਣਾ ਹੋਵੇਗਾ। ਵੋਟਰਾਂ ਨੂੰ ਜਾਰੀ ਅਣਓਪਚਾਰਿਕ ਪਹਿਚਾਣ ਪਰਚੀ ਚਿੱਟੇ ਕਾਰਗ ‘ਤੇ ਹੋਣੀ ਚਾਹੀਦੀ ਹੈ ਅਤੇ ਜਿਸ ‘ਤੇ ਪਾਰਟੀ ਦਾ ਕਾਰਡ, ਨਾਂ ਅਤੇ ਨਿਸ਼ਾਨ ਜਾਂ ਉਮੀਦਵਾਰ ਦਾ ਨਾਂਅ ਨਹੀਂ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ, ਪ੍ਰਚਾਰ ਮੁਹਿੰਮ ਦੀ ਸਮੇਂ ਦੌਰਾਨ ਅਤੇ ਚੋਣ ਦੇ ਦਿਨ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਦਾ ਪੂਰੀ ਤਰ੍ਹਾ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਚੋਣ ਦੇ ਸੰਚਾਲਨ ਦੇ ਸਬੰਧ ਵਿਚ ਕਿਸੇ ਵੀ ਤਰ੍ਹਾ ਦੀ ਸ਼ਿਕਾਇਤ ਜਾਂ ਸਮਸਿਆ ਨੂੰ ਚੋਣ ਕਮਿਸ਼ਨ ਦੇ ਓਬਜਰਵਰ, ਰਿਟਰਨਿੰਗ ਅਧਿਕਾਰੀ, ਜੋਨਲ/ਸੈਕਟਰ ਮੈਜੀਸਟ੍ਰੇਟ, ਮੁੱਖ ਚੋਣ ਅਧਿਕਾਰੀ ਜਾਂ ਭਾਰਤ ਚੋਣ ਕਮਿਸ਼ਨ ਦੇ ਜਾਣਕਾਰੀ ਵਿਚ ਲਿਆਇਆ ਜਾਣਾ ਚਾਹੀਦਾ ਹੈ।

ਅਨੁਰਾਗ ਅਗਰਵਾਲ ਨੇ ਦਸਿਆ ਕਿ ਚੋਣ ਦੇ ਵੱਖ-ਵੱਖ ਪਹਿਲੂਆਂ ਨਾਲ ਸਬੰਧਿਤ ਸਾਰੇ ਮਾਮਲਿਆਂ ਵਿਚ ਚੋਣ ਕਮਿਸ਼ਨ ਜਾਂ ਰਿਟਰਨਿੰਗ ਅਫਸਰ ਜਾਂ ਜਿਲ੍ਹਾ ਚੋਣ ਅਧਿਕਾਰੀ ਦੇ ਆਦੇਸ਼ ਜਾਂ ਦਿਸ਼ਾ-ਨਿਰਦੇਸ਼ ਦਾ ਸਖਤੀ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਚੋਣ ਪ੍ਰਚਾਰ ਸਮੇਂ ਦੇ ਸਮਾਪਤ ਹੋਣ ਦੇ ਬਾਅਦ, ਜੇਕਰ ਕੋਈ ਵਿਅਕਤੀ ਵੋਟਰ ਜਾਂ ਚੋਣ ਲੜਨ ਵਾਲਾ ਉਮੀਦਵਾਰ ਜਾਂ ਉਮੀਦਵਾਰ ਦਾ ਚੋਣ ਏਜੰਟ ਨਹੀਂ ਹੈ ਤਾਂ ਉਸ ਵਿਅਕਤੀ ਨੂੰ ਸਬੰਧਿਤ ਚੋਣ ਖੇਤਰ ਨੂੰ ਛੱਡਣਾ ਹੋਵੇਗਾ।

ਚੋਣ ਦੌਰਾਨ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਕੀ ਨਹੀਂ ਕਰਨਾ ਚਾਹੀਦਾ, ਇਸ ਦੀ ਜਾਣਕਾਰੀ ਦਿੰਦੇ ਹੋਏ ਅਨੁਰਾਗ ਅਗਰਵਾਲ ਨੇ ਦਸਿਆ ਕਿ ਕਿਸੇ ਵੀ ਅਧਿਕਾਰਕ ਕੰਮ ਨੂੰ ਚੋਣ ਪ੍ਰਚਾਰ ਜਾਂ ਚੋਣਾਵੀ ਗਤੀਵਿਧੀਆਂ ਦੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ ਹੈ ਅਤੇ ਵਿੱਤੀ ਜਾਂ ਹੋਰ ਕਿਸੇ ਤਰ੍ਹਾ ਦਾ ਕੋਈ ਲੋਭ-ਲਾਲਚ ਵੋਟਰ ਨੂੰ ਨਹੀਂ ਦਿੱਤਾ ਜਾਣਾ ਚਾਹੀਦਾ ਹੈ। ਵੋਟਰਾਂ ਦੀ ਜਾਤੀ ਜਾਂ ਸੰਪ੍ਰਦਾਇਕ ਭਾਵਨਾਵਾਂ ਦੇ ਆਧਾਰ ‘ਤੇ ਕੋਈ ਅਪੀਲ ਨਹੀਂ ਕੀਤੀ ਜਾਣੀ ਚਾਹੀਦੀ ਹੈ ਅਤੇ ਨਾ ਹੀ ਕੋਈ ਅਜਿਹੀ ਗਤੀਵਿਧੀ ਜੋ ਮੌਜੂਦਾ ਮਤਭੇਦਾਂ ਨੂੰ ਵਧਾ ਸਕਦੀ ਹੈ ਜਾਂ ਵੱਖ-ਵੱਖ ਜਾਤੀਆਂ, ਕੰਮਿਉਨਿਟੀਆਂ, ਧਾਰਮਿਕ ਅਤੇ ਭਾਸ਼ਾ ਸਮੂਹਾਂ ਦੇ ਵਿਚ ਆਪਸੀ ਲੜਾਈ ਪੈਦਾ ਕਰਦੀ ਹੋਵੇ ਜਾਂ ਤਨਾਂਅ ਪੈਦਾ ਕਰਦੀ ਹੋਵੇ, ਅਜਿਹੀ ਕੋਈ ਗਤੀਵਿਧੀ ਨਹੀਂ ਕੀਤ ਜਾਣੀ ਚਾਹੀਦੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਦੀ ਪਵਿੱਤਰਤਾ ਤੇ ਪਾਰਦਰਸ਼ਿਤਾ ਬਣਾਏ ਰੱਖਣ ਲਈ ਰਾਜਨੀਤਿਕ ਪਾਰਟੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਗਦ ਲੈਣ-ਦੇਣ ਤੋਂ ਬੱਚਣ ਅਤੇ ਆਪਣੇ ਉਮੀਦਵਾਰਾਂ, ਏਜੰਟ, ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਚੋਣ ਦੌਰਾਨ ਉਹ ਵੱਡੀ ਗਿਣਤੀ ਵਿਚ ਨਗਦ ਰਕਮ ਆਪਣੇ ਨਾਲ ਨਾ ਰੱਖਣ। ਇਸ ਤੋਂ ਹਿਲਾਵਾ, ਹੋਰ ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰਾਂ ਵੱਲੋਂ ਪ੍ਰਬੰਧਿਤ ਪਬਲਿਕ ਮੀਟਿੰਗਾਂ ਜਾਂ ਜਲੂਸਾਂ ਵਿਚ ਰੁਕਾਵਟ ਨਹੀਂ ਪਾਉਣੀ ਚਾਹੀਦੀ ਹੈ। ਹੋਰ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਲਗਾਏ ਗਏ ਪੋਸਟਰਾਂ ਨੂੰ ਹਟਾਉਣਾ ਜਾਂ ਕੁਕਾਵਟ ਨਹੀਂ ਕੀਤੀ ਜਾਣੀ ਚਾਹੀਦੀ ਹੈ। ਵਾਹਨਾਂ ‘ਤੇ ਰਾਤ 10 ਵਜੇ ਤੋਂ 6 ਵਜੇ ਤਕ ਲਾਊਸਪੀਕਰਾਂ ਦੀ ਵਰਤੋ ਨਹੀਂ ਹੋਣੀ ਚਾਹੀਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।