ਹਰਿਆਣਾ, 19 ਸਤੰਬਰ 2026: ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਾਲ 2047 ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸਹਿਕਾਰਤਾ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਸਹਿਕਾਰਤਾ ਨਾਲ ਖੁਸ਼ਹਾਲੀ ਆਉਂਦੀ ਹੈ, ਖੁਸ਼ਹਾਲੀ ਨਾਲ ਆਤਮਨਿਰਭਰਤਾ ਆਉਂਦੀ ਹੈ, ਅਤੇ ਆਤਮਨਿਰਭਰਤਾ ਨਾਲ ਕਿਸਾਨ ਮਜ਼ਬੂਤ ਹੁੰਦੇ ਹਨ, ਜਿਸ ਨਾਲ ਅੰਤ ‘ਚ ਸੂਬੇ ਅਤੇ ਦੇਸ਼ ਦੋਵੇਂ ਮਜ਼ਬੂਤ ਹੁੰਦੇ ਹਨ।
ਖੇਤੀਬਾੜੀ ਮੰਤਰੀ ਸ਼ੁੱਕਰਵਾਰ ਨੂੰ ਯਮੁਨਾਨਗਰ ਦੇ ਜਗਾਧਰੀ ‘ਚ ‘ਸਹਿਕਾਰਤਾ ਜਾਗਰੂਕਤਾ ਮੁਹਿੰਮ’ ਤਹਿਤ ਹਰਿਆਣਾ ਰਾਜ ਸਹਿਕਾਰੀ ਵਿਕਾਸ ਸੰਘ ਵੱਲੋਂ ਕਰਵਾਏ ਸਹਿਕਾਰਤਾ ‘ਤੇ ਇੱਕ ਜ਼ਿਲ੍ਹਾ ਪੱਧਰੀ ਸੈਮੀਨਾਰ ਨੂੰ ਸੰਬੋfਧਿਤ ਕਰ ਰਹੇ ਸਨ।
ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਨਾਗਰਿਕਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ‘ਚ ਸਹਿਕਾਰਤਾ ਦੀ ਮਹੱਤਵਪੂਰਨ ਭੂਮਿਕਾ ਹੈ। ਗਲੋਬਲ ਪੱਧਰ ‘ਤੇ ਭਾਰਤ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਸਹਿਕਾਰਤਾ ਦੀ ਭਾਵਨਾ ਨੂੰ ਵਿਆਪਕ ਪੱਧਰ ‘ਤੇ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਸ਼ ਭਰ ‘ਚ ਸਹਿਕਾਰਤਾ ਅੰਦੋਲਨ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੇ ਹਨ।
ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ ਕਰਦੇ ਹੋਏ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੀਮਤ ਖੇਤੀਯੋਗ ਜ਼ਮੀਨ ਅਤੇ ਵਧਦੀ ਖੇਤੀ ਦੀ ਲਾਗਤ ਨੂੰ ਦੇਖਦੇ ਹੋਏ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟਾਉਣ ਦੀ ਲੋੜ ਹੈ। ਬਦਲਦੇ ਸਮੇਂ ਨਾਲ ਕੁਦਰਤੀ ਖੇਤੀ ਇੱਕ ਲੋੜ ਬਣ ਗਈ ਹੈ, ਅਤੇ ਇਸਨੂੰ ਅਪਣਾਉਣ ਨਾਲ ਖੇਤੀ ਦੀ ਲਾਗਤ ਘਟੇਗੀ ਅਤੇ ਕਿਸਾਨਾਂ ਦੀ ਆਮਦਨ ਵਧੇਗੀ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੇ ਆਰਥਿਕ ਸੁਧਾਰ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਟੀਚਾ ਸਹਿਕਾਰਤਾ ਨੂੰ ਅਪਣਾ ਕੇ ਕਿਸਾਨਾਂ ਨੂੰ ਆਤਮਨਿਰਭਰ ਅਤੇ ਸਮਰੱਥ ਬਣਾਉਣਾ ਹੈ। ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀਬਾੜੀ ਉਪਕਰਣ ਉਪਲਬਧ ਕਰਵਾਏ ਜਾ ਰਹੇ ਹਨ, ਨਾਲ ਹੀ ਖੇਤੀਬਾੜੀ ਕਰਜ਼ਿਆਂ ਲਈ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।
Read More: ਪੰਚਕੂਲਾ ਦੇ ਵਿਕਾਸ ‘ਤੇ ਖਰਚ ਹੋਣਗੇ 829 ਕਰੋੜ ਰੁਪਏ: CM ਨਾਇਬ ਸਿੰਘ ਸੈਣੀ




