July 7, 2024 3:57 pm
Corona

ਦਿੱਲੀ ‘ਚ ਕੋਰੋਨਾ ਮਾਮਲਿਆਂ ‘ਚ ਤੇਜ਼ੀ, 24 ਘੰਟਿਆਂ ‘ਚ 795 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ 11 ਜੂਨ 2022: ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕੋਰੋਨਾ (Corona) ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ | ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 795 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਦੇ ਨਾਲ ਹੀ 19326 ਟੈਸਟਾਂ ‘ਚੋਂ 4.11 ਫੀਸਦੀ ਲੋਕ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ 10 ਮਈ ਨੂੰ ਸੰਕਰਮਣ ਦੀ ਦਰ 4.4 ਫੀਸਦੀ ਸੀ, ਇਸ ਤਰ੍ਹਾਂ ਇਕ ਮਹੀਨੇ ਬਾਅਦ ਸਭ ਤੋਂ ਵੱਧ ਸੰਕਰਮਣ ਦਰ ਦਰਜ ਕੀਤੀ ਗਈ ਹੈ

ਰਿਪੋਰਟ ਮੁਤਾਬਕ ਸ਼ੁੱਕਰਵਾਰ ਤੱਕ ਸੰਕਰਮਣ ਦਰ 3.11 ਪ੍ਰਤੀਸ਼ਤ ਦਰਜ ਕੀਤੀ ਗਈ ਸੀ। ਇਹ ਰਾਹਤ ਦੀ ਗੱਲ ਹੈ ਕਿ ਇੱਕ ਵੀ ਕੋਰੋਨਾ ਸੰਕਰਮਿਤ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 13190 ਆਰਟੀਪੀਸੀਆਰ ਅਤੇ 6136 ਐਂਟੀਜੇਨ ਟੈਸਟ ਕੀਤੇ ਗਏ ਹਨ। ਹੋਮ ਆਈਸੋਲੇਸ਼ਨ ‘ਚ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ।