Corona cases

Corona cases: ਦਿੱਲੀ ‘ਚ ਕੋਰੋਨਾ ਕਾਰਨ ਪਹਿਲੀ ਮੌ.ਤ, ਦੇਸ਼ ਭਰ ‘ਚ 2710 ਮਾਮਲੇ ਦਰਜ

ਦਿੱਲੀ, 31 ਮਈ 2025: ਦੇਸ਼ ਭਰ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ‘ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2500 ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ 30 ਮਈ ਤੱਕ ਦੇਸ਼ ਭਰ ‘ਚ 2710 ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ‘ਚ ਕੋਰੋਨਾ ਦੇ ਨਵੇਂ ਰੂਪ ਕਾਰਨ ਪਹਿਲੀ ਮੌਤ ਹੋਈ ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਇਸ ਸਾਲ ਦਿੱਲੀ ‘ਚ ਕੋਰੋਨਾ ਕਾਰਨ ਇਹ ਪਹਿਲੀ ਮੌਤ ਹੈ। ਪਿਛਲੇ 24 ਘੰਟਿਆਂ ‘ਚ ਰਾਜਧਾਨੀ ‘ਚ 56 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ‘ਚ ਕੋਰੋਨਾ ਦੇ ਕੁੱਲ 294 ਸਰਗਰਮ ਮਾਮਲੇ ਸਾਹਮਣੇ ਆਏ ਹਨ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ ‘ਚ ਕੋਰੋਨਾ ਨਾਲ ਮਰਨ ਵਾਲਾ ਮਰੀਜ਼ ਪਹਿਲਾਂ ਹੀ ਕਈ ਬਿਮਾਰੀਆਂ ਤੋਂ ਪੀੜਤ ਸੀ। ਕੋਵਿਡ ਤੋਂ ਬਾਅਦ ਇਨਫੈਕਸ਼ਨ ਵਧੀ। ਸਮੱਸਿਆ ਵਧਣ ਤੋਂ ਬਾਅਦ ਮੌਤ ਹੋਈ ਹੈ। ਨਵੇਂ ਰੂਪ ਦਾ ਪ੍ਰਭਾਵ ਹਲਕਾ ਹੈ। ਪਰ ਇਹ ਗੰਭੀਰ ਮਰੀਜ਼ ਅਤੇ ਕਮਜ਼ੋਰ ਇਮਿਊਨਿਟੀ ਵਾਲੇ ਮਰੀਜ਼ ਨੂੰ ਪ੍ਰਭਾਵਿਤ ਕਰ ਰਿਹਾ ਹੈ। ਜਿਸ ਤਰ੍ਹਾਂ ਦਿੱਲੀ ‘ਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਉਹ ਡਰਾਉਣਾ ਹੈ। ਹਾਲਾਂਕਿ, ਮਾਹਰਾਂ ਦਾ ਕਹਿਣਾ ਹੈ ਕਿ ਡਰਨ ਦੀ ਕੋਈ ਲੋੜ ਨਹੀਂ ਹੈ।

ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਕੋਰੋਨਾ ਦੇ ਮਾਮਲੇ ਸਰਕਾਰ ਦੇ ਧਿਆਨ ‘ਚ ਹਨ। ਹਸਪਤਾਲਾਂ ‘ਚ ਪੂਰੇ ਪ੍ਰਬੰਧ ਹਨ। ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।

ਗਾਜ਼ੀਆਬਾਦ ਜ਼ਿਲ੍ਹੇ ‘ਚ ਕੋਰੋਨਾ ਦੇ ਪੰਜ ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ ‘ਚ ਸਰਗਰਮ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ।

Read More: Chandigarh Corona Case: ਚੰਡੀਗੜ੍ਹ ‘ਚ ਕੋਰੋਨਾ ਨਾਲ ਇੱਕ ਵਿਅਕਤੀ ਦੀ ਮੌਤ

Scroll to Top