Site icon TheUnmute.com

ਭਾਰਤ ‘ਚ ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜੀ, 24 ਘੰਟਿਆਂ ‘ਚ 37,379 ਨਵੇਂ ਮਾਮਲੇ ਆਏ ਸਾਹਮਣੇ

Corona cases ijn india

ਚੰਡੀਗੜ੍ਹ 4 ਜਨਵਰੀ 2022: ਭਾਰਤ ‘ਚ ਕੋਰੋਨਾ (Corona) ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ | ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ (Corona) ਵਾਇਰਸ ਦੇ 37,379 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ‘ਚ ਓਮੀਕਰੋਨ (Omicron) ਨੇ 1800 ਨੂੰ ਪਾਰ ਕਰ ਲਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਵਿੱਚ ਓਮੀਕਰੋਨ (Omicron) ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 1892 ਹੋ ਗਈ ਹੈ। ਮਹਾਰਾਸ਼ਟਰ ਵਿੱਚ ਓਮੀਕਰੋਨ (Omicron) ਦੇ ਸਭ ਤੋਂ ਵੱਧ ਮਾਮਲੇ ਹਨ ਜਦੋਂ ਕਿ ਦਿੱਲੀ ਦੂਜੇ ਨੰਬਰ ‘ਤੇ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਓਮੀਕਰੋਨ ਨਾਲ ਸੰਕਰਮਿਤ 766 ਮਰੀਜ਼ ਵੀ ਠੀਕ ਹੋ ਗਏ ਹਨ।

ਸਿਹਤ ਮੰਤਰਾਲੇ (Health Ministry) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 124 ਲੋਕਾਂ ਦੀ ਮੌਤ ਵੀ ਕੋਰੋਨਾ ਕਾਰਨ ਹੋਈ ਹੈ। ਇਸ ਦੇ ਨਾਲ ਹੀ 11007 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਦੇਸ਼ ਵਿੱਚ ਐਕਟਿਵ ਕੇਸ 1 ਲੱਖ 71 ਹਜ਼ਾਰ 830 ਹੋ ਗਏ ਹਨ।

Exit mobile version