ਚੰਡੀਗੜ੍ਹ 06 ਮਈ 2022: ਦਿੱਲੀ (Delhi) ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ । ਦਿੱਲੀ ‘ਚ ਪਿਛਲੇ 24 ਘੰਟਿਆਂ ਵਿੱਚ ਇੱਥੇ 1656 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਹੈ ਕਿ ਕੋਵਿਡ -19 ਨਾਲ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ 1306 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ।
ਇਸਦੇ ਨਾਲ ਹੀ ਰਾਜਧਾਨੀ ਦਿੱਲੀ (Delhi) ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 6096 ਹੋ ਗਈ ਹੈ। ਇਸ ਤੋਂ ਇਲਾਵਾ ਹੁਣ ਦਿੱਲੀ ‘ਚ ਕੋਰੋਨਾ ਸੰਕਰਮਣ ਦੀ ਦਰ ਵਧ ਕੇ 5.39 ਫੀਸਦੀ ਹੋ ਗਈ ਹੈ। ਅੱਜ 4 ਫਰਵਰੀ ਤੋਂ ਬਾਅਦ ਕੋਰੋਨਾ ਦੇ ਸਭ ਤੋਂ ਵੱਧ ਐਕਟਿਵ ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 30,709 ਟੈਸਟ ਕੀਤੇ ਗਏ, ਜਿਸ ਵਿੱਚ 1656 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। 4 ਫਰਵਰੀ ਤੋਂ ਬਾਅਦ ਸਭ ਤੋਂ ਵੱਧ ਐਕਟਿਵ ਕੇਸ ਸਾਹਮਣੇ ਆਏ ਹਨ। 4 ਫਰਵਰੀ ਨੂੰ ਕੋਵਿਡ-19 ਦੇ 2272 ਸਰਗਰਮ ਮਰੀਜ਼ ਸਨ।