July 2, 2024 8:22 pm
corona

ਬ੍ਰਿਟੇਨ ‘ਚ ਕੋਰੋਨਾ ਦਾ ਵੱਡਾ ਧਮਾਕਾ, 24 ਘੰਟਿਆਂ ਦੌਰਾਨ 120000 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਲੰਡਨ 25 ਦਸੰਬਰ 2021 : ਬ੍ਰਿਟੇਨ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (corona virus)  ਦੇ 1,22,186 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਹ ਪਹਿਲੀ ਵਾਰ ਹੈ ਜਦੋਂ ਇੱਥੇ ਇੱਕ ਦਿਨ ‘ਚ ਸੰਕਰਮਣ ਦੇ 1,20,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਅਧਿਕਾਰਤ ਅੰਕੜਿਆਂ ਮੁਤਾਬਕ ਇੱਥੇ ਹੁਣ ਤੱਕ 1,18, 91, 292 ਲੋਕ ਕੋਰੋਨਾ ਨਾਲ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ ਇਸ ਘਾਤਕ ਵਾਇਰਸ (corona virus) ਕਾਰਨ 137 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਇੱਥੇ ਕੋਵਿਡ-19 ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 1,47,857 ਹੋ ਗਈ।
ਇਸ ਸਮੇਂ ਬ੍ਰਿਟੇਨ ਦੇ ਵੱਖ-ਵੱਖ ਹਸਪਤਾਲਾਂ ‘ਚ ਕੋਰੋਨਾ (corona virus) ਤੋਂ ਪੀੜਤ 8,240 ਲੋਕ ਦਾਖਲ ਹਨ। ਇੱਥੇ ਇੱਕ ਦਿਨ ਵਿੱਚ ਕੋਰੋਨਾ ਦੇ ਓਮਾਈਕਰੋਨ ਵੇਰੀਐਂਟ ਦੇ 23,719 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਹੁਣ ਤੱਕ ਓਮਾਈਕਰੋਨ ਤੋਂ 1,14,625 ਪ੍ਰਭਾਵਿਤ ਹੋ ਚੁੱਕੇ ਹਨ।