July 7, 2024 3:10 pm
Corona

ਰਾਜਧਾਨੀ ਦਿੱਲੀ ‘ਚ ਕੋਰੋਨਾ ਵਾਇਰਸ ਨੇ ਫਿਰ ਫੜੀ ਰਫ਼ਤਾਰ, ਨਵੇਂ ਕੇਸ ਆਏ ਸਾਹਮਣੇ

ਚੰਡੀਗੜ੍ਹ 13 ਜਨਵਰੀ 2022: ਭਾਰਤ ਵਿੱਚ ਕੋਰੋਨਾ (Corona) ਦੀ ਤੀਜੀ ਲਹਿਰ ਨੇ ਮੁੜ ਤੋਂ ਰਫ਼ਤਾਰ ਫੜ ਲਈ ਹੈ। ਕੋਰੋਨਾ (Corona) ਸੰਕਰਮਣ ਦੀ ਇਹ ਰਫ਼ਤਾਰ ਦੂਜੀ ਲਹਿਰ ਨਾਲੋਂ ਤੇਜ਼ ਮੰਨੀ ਜਾਂਦੀ ਹੈਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਰੋਨਾ ਪੂਰੀ ਤਰ੍ਹਾਂ ਬੇਕਾਬੂ ਹੋ ਗਿਆ ਹੈ। ਨਾਈਟ ਤੇ ਵੀਕੈਂਡ ਕਰਫਿਊ ਦੇ ਬਾਵਜੂਦ, ਕੋਵਿਡ-19 ਸੰਕਰਮਣ ਦਾ ਪ੍ਰਸਾਰ ਰੁਕਦਾ ਨਜ਼ਰ ਨਹੀਂ ਆ ਰਿਹਾ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਅੱਜ ਕੋਰੋਨਾ ਦੇ 27 ਹਜ਼ਾਰ 500 ਨਵੇਂ ਮਾਮਲੇ ਸਾਹਮਣੇ ਆਉਣਗੇ।ਉਨ੍ਹਾਂ ਕਿਹਾ ਕਿ ਪਿਛਲੇ 4 ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੀ ਹਸਪਤਾਲ ਵਿੱਚ ਭਰਤੀ ਦਰ ਸਥਿਰ ਹੈ, ਜੋ ਇੱਕ ਚੰਗਾ ਸੰਕੇਤ ਹੈ। ਦਿੱਲੀ ‘ਚ ਵਧਦੇ ਕੋਰੋਨਾ ਮਾਮਲੇ ‘ਤੇ ਲੌਕਡਾਊਨ ਬਾਰੇ ‘ਚ ਸਤੇਂਦਰ ਜੈਨ ਨੇ ਕਿਹਾ ਕਿ ਬੈੱਡਾਂ ‘ਤੇ ਦਾਖਲੇ ਦੀ ਦਰ 15 ਫੀਸਦੀ ਹੈ, ਸਾਡੀ ਲਾਕਡਾਊਨ ਲਾਉਣ ਦੀ ਕੋਈ ਯੋਜਨਾ ਨਹੀਂ ਹੈ।

ਉਧਰ, ਦੇਸ਼ ‘ਚ ਜਾਨਲੇਵਾ ਕੋਰੋਨਾ (Corona) ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 2 ਲੱਖ 47 ਹਜ਼ਾਰ 417 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 380 ਲੋਕਾਂ ਦੀ ਮੌਤ ਹੋ ਗਈ ਹੈ।