Site icon TheUnmute.com

ਕੋਰੋਨਾ ਕਹਿਰ : ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਕੋਰੋਨਾ ਪਾਜ਼ੀਟਿਵ

ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 9 ਜਨਵਰੀ 2022 : ਕੋਰੋਨਾ ਦੇ ਲਗਾਤਾਰ ਵੱਧ ਰਹੇ ਸੰਕਰਮਣ ਦੇ ਚਲਦਿਆਂ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਹਨਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।

ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਕਈ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਸੂਬੇ ‘ਚ ਕੋਰੋਨਾ ਦੇ ਨਾਲ-ਨਾਲ ਓਮਾਈਕਰੋਨ ਦੇ ਵੀ ਕਈ ਮਾਮਲੇ ਸਾਹਮਣੇ ਆਏ ਹਨ।

Exit mobile version