Jalandhar

ਜਲੰਧਰ ‘ਚ ਕੋਰੋਨਾ ਵਾਇਰਸ ਦਾ ਧਮਾਕਾ, 84 ਜਣਿਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ 27 ਜੁਲਾਈ 2022: ਪੰਜਾਬ ‘ਚ ਇੱਕ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 434 ਨਵੇਂ ਕੋਰੋਨਾ (Corona) ਕੇਸ ਸਾਹਮਣੇ ਆਏ ਜਦਕਿ 1 ਮਰੀਜ਼ ਦੀ ਮੌਤ ਹੋਈ | ਇਸ ਦੌਰਾਨ ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਆਈ ਹੈ | ਜਲੰਧਰ (Jalandhar) ਜ਼ਿਲ੍ਹੇ ਵਿਚ ਅੱਜ ਯਾਨੀ ਬੁੱਧਵਾਰ ਨੂੰ 84 ਜਣਿਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੇ ਬੀਤੇ ਦਿਨ 1557 ਜਣਿਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਗਏ ਸਨ।

ਇਸਦੇ ਨਾਲ ਹੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਜਲੰਧਰ ਜ਼ਿਲ੍ਹੇ ਵਿਚ ਹੁਣ ਤੱਕ 133489 ਜਣਿਆਂ ਵੈਕਸੀਨ ਦੀਆਂ ਤਿੰਨੋਂ ਡੋਜ਼ ਦਿੱਤੀ ਜਾ ਚੁੱਕੀਆਂ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲ੍ਹੇ ਵਿਚ 3715 ਜਣਿਆਂ ਨੂੰ ਵੈਕਸੀਨ ਲਾਈ ਗਈ ਅਤੇ ਜ਼ਿਲ੍ਹੇ ਵਿਚ ਹੁਣ ਤੱਕ 1948248 ਜਣਿਆਂ ਨੂੰ ਵੈਕਸੀਨ ਦੀ ਪਹਿਲੀ, 1864954 ਨੂੰ ਦੋਵੇਂ ਡੋਜ਼ ਲਾਈਆਂ ਜਾ ਚੁੱਕੀਆਂ ਹਨ।

Scroll to Top