Site icon TheUnmute.com

ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ 15.80 ਫੀਸਦੀ ਦੀ ਆਈ ਉਛਾਲ

coronavirus

ਚੰਡੀਗੜ੍ਹ 12 ਜਨਵਰੀ 2022: ਭਾਰਤ ‘ਚ ਕੋਰੋਨਾ ਵਾਇਰਸ (Coronavirus) ਦੇ ਮਾਮਲਿਆਂ ਦੀ ਰਫਤਾਰ ਬਹੁਤ ਤੇਜ਼ੀ ਨਾਲ ਵਧੀ ਹੈ। ਭਾਰਤ ਦੇ ਹਰ ਸੂਬੇ ‘ਚੋਂ ਦੀਨੋ ਦਿਨ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ |ਬੁੱਧਵਾਰ ਨੂੰ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਭਾਰਤ ਵਿੱਚ 24 ਘੰਟਿਆਂ ਵਿੱਚ ਕੋਰੋਨਾ ਵਾਇਰਸ (Coronavirus) ਦੇ 1,94,720 ਨਵੇਂ ਮਾਮਲੇ ਸਾਹਮਣੇ ਆਏ ਹਨ।

ਇਸ ਦੌਰਾਨ ਕੋਰੋਨਾ ਵਾਇਰਸ (Coronavirus) ਦੇ 442 ਮਰੀਜ਼ਾਂ ਦੀ ਮੌਤ ਹੋ ਗਈ। ਸਭ ਤੋਂ ਡਰਾਉਣਾ ਅੰਕੜਾ ਇਹ ਹੈ ਕਿ ਮੰਗਲਵਾਰ ਦੇ ਮੁਕਾਬਲੇ ਬੁੱਧਵਾਰ ਦੇ ਅੰਕੜਿਆਂ ‘ਚ 15.80 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ ਹੈ। ਮੰਗਲਵਾਰ ਦੇ ਮੁਕਾਬਲੇ ਬੁੱਧਵਾਰ ਨੂੰ ਕੋਰੋਨਾ ਦੇ 15.80 ਫੀਸਦੀ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਵਿੱਚ ਸਕਾਰਾਤਮਕਤਾ ਦਰ ਵੀ ਵਧ ਕੇ 11.05 ਫੀਸਦੀ ਹੋ ਗਈ ਹੈ|

ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ‘ਚ 24 ਘੰਟਿਆਂ ‘ਚ 1,68,063 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ, ਬੁੱਧਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1,94,720 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਭਾਵ 26,657 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ 15.80 ਫੀਸਦੀ ਦਾ ਉਛਾਲ ਹੈ।ਇਸ ਦੇ ਨਾਲ ਹੀ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 442 ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਦੇਸ਼ ਵਿੱਚ 24 ਘੰਟਿਆਂ ਵਿੱਚ 60,405 ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ।

Exit mobile version