ਚੰਡੀਗੜ੍ਹ 14 ਜੂਨ 2022: ਦੇਸ਼ ਦੇ ਸੂਬਿਆਂ ‘ਚ ਕੋਰੋਨਾ (Corona)ਦੇ ਮਾਮਲਿਆਂ ‘ਚ ਤੇਜ਼ੀ ਲਗਾਤਾਰ ਜਾਰੀ ਹੈ | ਬੀਤੇ ਦਿਨ ਕੇਂਦਰੀ ਸਿਹਤ ਮੰਤਰਾਲੇ ਨੇ ਸੂਬਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ | ਇਸ ਦਰਮਿਆਨ ਪਿਛਲੇ ਕਈ ਦਿਨਾਂ ਤੋਂ ਮਹਾਰਾਸ਼ਟਰ (Maharashtra) ‘ਚ ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਮਹਾਰਾਸ਼ਟਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਹਰ ਰੋਜ਼ ਤੇਜ਼ੀ ਨਾਲ ਵੱਧ ਰਹੇ ਹਨ।
ਇਸਦੇ ਚੱਲਦੇ ਸੂਬੇ ‘ਚ ਮੰਗਲਵਾਰ ਨੂੰ ਕੋਰੋਨਾ ਸੰਕ੍ਰਮਣ ਦੇ 2956 ਨਵੇਂ ਮਾਮਲੇ ਸਾਹਮਣੇ ਆਏ ਹਨ। ਇਕੱਲੇ ਮੁੰਬਈ ਵਿਚ ਹੀ ਕੋਰੋਨਾ ਸੰਕਰਮਣ ਦੇ 1724 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਮੁੰਬਈ ਮਹਾਨਗਰ ਵਿੱਚ ਸੰਕਰਮਣ ਦੀ ਦਰ 15.58 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ।