15 ਜੂਨ 2025: ਦੇਸ਼ ਭਰ ਵਿੱਚ ਕੋਰੋਨਾਵਾਇਰਸ (corona virus) ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, 10 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਹ ਨਵੇਂ ਵੇਰੀਐਂਟ (New Variant) ਕਾਰਨ ਇੱਕ ਦਿਨ ਵਿੱਚ ਹੋਈਆਂ ਮੌਤਾਂ ਦੀ ਸਭ ਤੋਂ ਵੱਧ ਗਿਣਤੀ ਹੈ। ਕੇਰਲ (kerala) ਵਿੱਚ 5, ਦਿੱਲੀ ਵਿੱਚ 3 ਅਤੇ ਮਹਾਰਾਸ਼ਟਰ ਵਿੱਚ 1 ਮਰੀਜ਼ ਦੀ ਮੌਤ ਹੋਈ ਹੈ। ਜਨਵਰੀ ਤੋਂ ਲੈ ਕੇ ਹੁਣ ਤੱਕ, ਕੋਰੋਨਾ ਕਾਰਨ 97 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦੇਸ਼ ਦੇ 31 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7383 ਤੱਕ ਪਹੁੰਚ ਗਈ ਹੈ। ਹਾਲਾਂਕਿ, ਐਤਵਾਰ ਨੂੰ ਕੋਈ ਨਵਾਂ ਕੇਸ ਦਰਜ ਨਹੀਂ ਹੋਇਆ, ਜਦੋਂ ਕਿ 17 ਮਰੀਜ਼ ਠੀਕ ਹੋ ਗਏ ਹਨ। ਕੇਰਲ ਵਿੱਚ ਸਭ ਤੋਂ ਵੱਧ 2007 ਕੇਸ ਹਨ। ਇਸ ਤੋਂ ਬਾਅਦ, ਗੁਜਰਾਤ ਵਿੱਚ 1441 ਅਤੇ ਪੱਛਮੀ ਬੰਗਾਲ ਵਿੱਚ 747 ਸਰਗਰਮ ਮਾਮਲੇ ਹਨ।
Read More: ਕੋਰੋਨਾ ਦੇ ਮਾਮਲੇ ਵਧਣ ਕਾਰਨ ਪੰਜਾਬ ਸਰਕਰ ਵੱਲੋਂ ਐਡਵਾਈਜ਼ਰੀ ਜਾਰੀ