ਚੰਡੀਗੜ੍ਹ, 03 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਬੀਆਈ (CBI) ਦੇ ਡਾਇਮੰਡ ਜੁਬਲੀ ਸਮਾਗਮ ਵਿੱਚ ਜਾਂਚ ਏਜੰਸੀ ਦੇ ਕੰਮ ਦੀ ਤਾਰੀਫ਼ ਕੀਤੀ। ਪ੍ਰਧਾਨ ਮੋਦੀ ਨੇ ਕਿਹਾ ਕਿ ਸੀਬੀਆਈ ਨੇ ਆਪਣੇ ਕੰਮ ਅਤੇ ਤਕਨੀਕ ਨਾਲ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਹੈ। ਅੱਜ ਵੀ ਜਦੋਂ ਕੋਈ ਮਾਮਲਾ ਹੱਲ ਨਹੀਂ ਹੋਇਆ ਤਾਂ ਇਸ ਨੂੰ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇੱਕ ਵਿਕਸਤ ਭਾਰਤ ਦਾ ਨਿਰਮਾਣ ਪੇਸ਼ੇਵਰ ਅਤੇ ਕੁਸ਼ਲ ਸੰਸਥਾਵਾਂ ਤੋਂ ਬਿਨਾਂ ਸੰਭਵ ਨਹੀਂ ਹੈ, ਇਸ ਲਈ ਸੀਬੀਆਈ ‘ਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਲੋਕਤੰਤਰ ਅਤੇ ਨਿਆਂ ਲਈ ਸਭ ਤੋਂ ਵੱਡੀ ਰੁਕਾਵਟ ਹੈ, ਭਾਰਤ ਨੂੰ ਭ੍ਰਿਸ਼ਟਾਚਾਰ (Corruption) ਮੁਕਤ ਬਣਾਉਣਾ ਸੀ.ਬੀ.ਆਈ. ਦੀ ਮੁੱਖ ਜ਼ਿੰਮੇਵਾਰੀ ਹੈ।