ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨ.ਸ਼ੀ.ਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਹਾਸਲ ਕੀਤੀ ਸਫਲਤਾ

28 ਅਪ੍ਰੈਲ 2025: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (Counter Intelligence Amritsar) ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ (network) ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਵਿੱਚ, ਅਟਾਰੀ ਖੇਤਰ ਦੇ ਨੇੜੇ ਬਲਵੀਰ ਸਿੰਘ ਨਾਮ ਦੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਮੁਲਜ਼ਮ ਦੇ ਕਬਜ਼ੇ ਵਿੱਚੋਂ 3 ਕਿਲੋਗ੍ਰਾਮ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਤਹਿਤ ਇੱਕ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕੀਮਤ ਲਗਭਗ 21 ਕਰੋੜ ਰੁਪਏ ਹੈ।

ਸੂਤਰਾਂ ਅਨੁਸਾਰ, ਕਾਊਂਟਰ ਇੰਟੈਲੀਜੈਂਸ ਟੀਮ (Counter Intelligence) ਨੂੰ ਭਰੋਸੇਯੋਗ ਖੁਫੀਆ ਜਾਣਕਾਰੀ ਮਿਲੀ ਸੀ ਕਿ ਇੱਕ ਵਿਅਕਤੀ ਅਟਾਰੀ ਖੇਤਰ ਦੇ ਆਲੇ-ਦੁਆਲੇ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਤਸਕਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ। ਤੁਰੰਤ ਕਾਰਵਾਈ ਕਰਦੇ ਹੋਏ, ਟੀਮ ਨੇ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ। ਜਦੋਂ ਬਲਵੀਰ ਸਿੰਘ ਨੂੰ ਘੇਰ ਕੇ ਫੜਿਆ ਗਿਆ ਤਾਂ ਉਸਦੀ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਹੋਈ।

Read More: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੈਰ-ਕਾਨੂੰਨੀ ਹ.ਥਿ.ਆ.ਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

ਵਿਦੇਸ਼

Scroll to Top