July 2, 2024 5:06 pm
bribe

ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ ਵਲੋਂ ਹਥਿਆਰਾਂ ਤੇ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਚੰਡੀਗੜ੍ਹ 28 ਦਸੰਬਰ 2022 :ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ (Counter Intelligence Team Gurdaspur ) ਨੇ ਵੱਡੀ ਸਫਲਤਾ ਹਾਸਲ ਕਰਦਿਆਂ 2 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਖੰਮਣ, ਜ਼ਿਲ੍ਹਾ ਗੁਰਦਾਸਪੁਰ ਵਿਖੇ ਨਾਕਾਬੰਦੀ ਕਰਦੇ ਹੋਏ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਖੰਮਣ, ਸਰਵਣ ਵਾਸੀ ਪਿੰਡ ਸਹੂਰ ਕਲਾਂ ਥਾਣਾ ਕਲਾਨੌਰ ਨੂੰ ਕਾਬੂ ਕੀਤਾ ਹੈ |

ਫੜੇ ਗਏ ਦੋਵਾਂ ਵਿਅਕਤੀਆਂ ਕੋਲੋਂ ਦੋ ਪਿਸਤੌਲ ਅਤੇ 10 ਪੈਕਟ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਦੋਵਾਂ ਤੋਂ ਪੁੱਛਗਿੱਛ ਕੀਤੀ ਕੀਤੀ ਜਾ ਰਹੀ ਹੈ, ਛੇਤੀ ਹੀ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ