Mohinder Bhagat

Jalandhar West: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ, 9 ਵਜੇ ਆਵੇਗਾ ਪਹਿਲਾ ਰੁਝਾਨ

ਚੰਡੀਗੜ੍ਹ, 13 ਜੁਲਾਈ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵਗੀ । ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਕਿਹੜੇ ਉਮੀਦਵਾਰ ਨੇ ਸੀਟ ਜਿੱਤੀ ਹੈ |

ਜਿਕਰਯੋਗ ਹੈ ਕਿ 10 ਜੁਲਾਈ ਨੂੰ ਹੋਈ ਵੋਟਿੰਗ (Jalandhar West) ‘ਚ ਸਿਰਫ਼ 54.90% ਵੋਟਾਂ ਪਈਆਂ ਸਨ ਅਤੇ ਘੱਟ ਵੋਟ ਪ੍ਰਤੀਸ਼ਤਤਾ ਨੇ ਸਾਰੀਆਂ ਪਾਰਟੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਸੀਟ ‘ਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਿੰਦਰ ਕੁਮਾਰ ਲਾਖਾ ਚੋਣ ਲੜ ਰਹੇ ਹਨ।

Scroll to Top