ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ 9 ਵਜੇ ਤੱਕ ਆ ਜਾਵੇਗਾ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ।
ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।