Site icon TheUnmute.com

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਅੱਜ, ਇਨ੍ਹਾਂ ਸੀਟਾਂ ‘ਤੇ ਟਿਕੀਆਂ ਨਜ਼ਰਾਂ

Election Results

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ।

ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇੱਥੇ ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ‘ਤੇ ਟਿਕੀਆਂ ਰਹਿਣਗੀਆਂ |  ਸੂਬੇ (Punjab) ਵਿਚ ਕਈ ਸਾਲਾਂ ਬਾਅਦ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਲਿਆਂ ਹੀ ਚੋਣ ਮੈਦਾਨ ਵਿਚ ਹਨ।

Exit mobile version