Site icon TheUnmute.com

Punjab: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ‘ਤੇ ਕੱਲ੍ਹ ਹੋਵੇਗੀ ਵੋਟਾਂ ਦੀ ਗਿਣਤੀ, ਸਾਰੀ ਤਿਆਰੀਆਂ ਮੁਕੰਮਲ

Punjab

ਚੰਡੀਗੜ੍ਹ, 22 ਨਵੰਬਰ 2024: ਪੰਜਾਬ (Punjab) ਵਿਧਾਨ ਸਭਾ ਦੀਆਂ 4 ਸੀਟਾਂ ਲਈ ਜ਼ਿਮਨੀ ਚੋਣਾਂ ਦੀ ਵੋਟਾਂ ਦੀ ਗਿਣਤੀ ਭਲਕੇ ਯਾਨੀ 23 ਨਵੰਬਰ 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਸੰਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਵੋਟਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਵੋਟਾਂ ਦੋ ਗਿਣਤੀ ਦੌਰਾਨ ਸਾਰੇ ਗਿਣਤੀ ਕੇਂਦਰਾਂ ਦੀ ਸੀਸੀਟੀਵੀ ਰਾਹੀਂ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪੱਧਰੀ ਸੁਰੱਖਿਆ ਪ੍ਰਣਾਲੀ ਸਥਾਪਤ ਕੀਤੀ ਗਈ ਹੈ, ਜਿਸ ਲਈ ਪੰਜਾਬ (Punjab)  ਪੁਲਿਸ ਅਤੇ ਕੇਂਦਰੀ ਹਥਿਆਰਬੰਦ ਬਲਾਂ ਦੇ ਜਵਾਨ ਅਤੇ ਅਧਿਕਾਰੀ ਤਾਇਨਾਤ ਕੀਤੇ ਹਨ।

ਸਿਬਿਨ ਸੀ ਨੇ ਦੱਸਿਆ ਕਿ ਇਸ ਵਾਰ 4 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕੁੱਲ 45 ਉਮੀਦਵਾਰ ਮੈਦਾਨ ‘ਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ‘ਚ ਇੱਕ ਕੇਂਦਰ ਬਣਾਇਆ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਤੋਂ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਫੀਸਦੀ ਵੋਟਿੰਗ ਹੋਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ 18 ਗੇੜਾਂ ‘ਚ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਇੰਜਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਹੋਵੇਗੀ।

ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਸੀ ਅਤੇ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨ, ਚੰਡੀਗੜ੍ਹ ਰੋਡ ਵਿਖੇ ਹੁਸ਼ਿਆਰਪੁਰ 15 ਗੇੜਾਂ ‘ਚ ਹੋਈ। ਚੱਬੇਵਾਲ ਸੀਟ ‘ਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਸੀ ।

ਇਸਦੇ ਨਾਲ ਹੀ 84-ਗਿੱਦੜਬਾਹਾ ਹਲਕੇ ‘ਚ 14 ਉਮੀਦਵਾਰ ਚੋਣ ਮੈਦਾਨ ‘ਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ 13 ਗੇੜਾਂ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਗਿੱਦੜਬਾਹਾ ਵਿਖੇ ਹੋਵੇਗੀ।

ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ‘ਚ 14 ਉਮੀਦਵਾਰਾਂ ‘ਚ ਮੁਕਾਬਲਾ ਸੀ। ਇਸ ਹਲਕੇ ‘ਚ 56.34 ਫੀਸਦੀ ਵੋਟਿੰਗ ਦਰਜ ਕੀਤੀ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਗੇੜਾਂ ‘ਚ ਕਰਵਾਈ ਜਾਵੇਗੀ।

Exit mobile version