Site icon TheUnmute.com

ਅਦਾਲਤ ਨੇ ਬਦਮਾਸ਼ ਲਾਰੈਂਸ ਬਿਸ਼ਨੋਈ ਨੂੰ ਇੱਕ ਮਾਮਲੇ ‘ਚ ਕੀਤਾ ਬਰੀ, ਜਾਣੋ ਪੂਰਾ ਮਾਮਲਾ

Lawrence Bishnoi

ਚੰਡੀਗੜ੍ਹ, 29 ਜਨਵਰੀ 2025: ਪੰਜਾਬ ‘ਚ ਫਰੀਦਕੋਟ ਦੀ ਇੱਕ ਅਦਾਲਤ ਨੇ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਇੱਕ ਮਾਮਲੇ ‘ਚ ਬਰੀ ਕਰ ਦਿੱਤਾ ਹੈ | ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ‘ਚ ਜੇਐਮਆਈਸੀ ਐਸ ਸੋਹੀ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਟਕਪੂਰਾ ਦੇ ਇੱਕ ਕੱਪੜਾ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਸਬੂਤਾਂ ਦੀ ਘਾਟ ਕਾਰਨ ਬਰੀ ਕੀਤਾ ਹੈ। ਜਦੋਂ ਕਿ ਇਸ ਮਾਮਲੇ ‘ਚ ਲਾਰੈਂਸ ਦਾ ਕਰੀਬੀ ਗੋਲਡੀ ਬਰਾੜ ਭਗੌੜਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ 19 ਜੁਲਾਈ, 2021 ਨੂੰ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ‘ਚ ਕੋਟਕਪੂਰਾ ਦੇ ਇੱਕ ਕੱਪੜਾ ਕਾਰੋਬਾਰੀ ਦੀ ਸ਼ਿਕਾਇਤ ‘ਤੇ ਦੋਵਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਸ਼ਿਕਾਇਤ ਮੁਤਾਬਕ ਕਾਰੋਬਾਰੀ ਨੂੰ ਗੋਲਡੀ ਬਰਾੜ ਨੇ ਫ਼ੋਨ ਕੀਤਾ ਸੀ ਅਤੇ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਇਸ ਤੋਂ ਇਲਾਵਾ ਮੰਗਾਂ ਪੂਰੀਆਂ ਨਾ ਹੋਣ ‘ਤੇ ਕਥਿਤ ਤੌਰ ‘ਤੇ ਕਾਰੋਬਾਰੀ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ।

ਮਾਮਲਾ ਦਰਜ ਹੋਣ ਟੀਨ ਬਾਅਦ ਸਾਲ 2022 ‘ਚ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਇੱਕ ਮਾਮਲੇ ਦੇ ਸਬੰਧ ‘ਚ ਪੰਜਾਬ ਲਿਆਂਦਾ ਗਿਆ ਸੀ, ਤਾਂ ਫਰੀਦਕੋਟ ਪੁਲਿਸ ਨੇ ਇਸ ਮਾਮਲੇ ‘ਚ ਲਾਰੈਂਸ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ਅਤੇ ਲਾਰੈਂਸ ਨੂੰ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ। ਬਾਅਦ ‘ਚ ਅਦਾਲਤ ‘ਚ ਲਾਰੈਂਸ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਰਹੀ।

ਲਾਰੈਂਸ ਬਿਸ਼ਨੋਈ ਦੇ ਵਕੀਲ ਅਮਿਤ ਮਿੱਤਲ ਮੁਤਾਬਕ ਉਕਤ ਮਾਮਲੇ ‘ਚ ਅਦਾਲਤ ਨੇ ਸਾਡੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਈ ਹੈ ਅਤੇ ਲਾਰੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ।

Read More: Mohali News: ਮੋਹਾਲੀ ਪੁਲਿਸ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ

Exit mobile version