Jagtar Singh Hawara

ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ

ਚੰਡੀਗੜ੍ਹ, 4 ਜਨਵਰੀ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੀਕੇਆਈ ਦੇ ਕਾਰਕੁਨ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅਦਾਲਤ ਨੇ ਵੀਰਵਾਰ ਨੂੰ ਇਹ ਫੈਸਲਾ ਮੋਹਾਲੀ ਦੇ ਸੋਹਾਣਾ ਥਾਣੇ ਵਿੱਚ 1998 ਵਿੱਚ ਦਰਜ ਇੱਕ ਮਾਮਲੇ ਵਿੱਚ ਦਿੱਤਾ ਹੈ ।

ਜਗਤਾਰ ਹਵਾਰਾ ‘ਤੇ ਆਈਪੀਸੀ ਦੀਆਂ ਧਾਰਾਵਾਂ 153ਏ (ਜਾਤੀ, ਧਰਮ ਅਤੇ ਭਾਸ਼ਾ ਦੇ ਨਾਂ ‘ਤੇ ਦੁਸ਼ਮਣੀ ਬੜਾਵਾ ਦੇਣਾ), 124ਏ (ਦੇਸ਼ ਧ੍ਰੋਹ), 225 (ਕਿਸੇ ਅਪਰਾਧੀ ਦੀ ਗ੍ਰਿਫਤਾਰੀ ਵਿੱਚ ਰੁਕਾਵਟ ਪਾਉਣਾ), 120ਬੀ (ਅਪਰਾਧਿਕ ਸਾਜ਼ਿਸ਼ ਘੜਨਾ) ਅਤੇ 511 (ਜੀਵਨ ਭਰ ਕੈਦ ਵਰਗਾ ਅਪਰਾਧ ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ |

ਹਵਾਰਾ ਚੰਡੀਗੜ੍ਹ ਵਿੱਚ ਵਿਸਫੋਟਕ ਅਤੇ ਦੇਸ਼ਧ੍ਰੋਹ ਦੇ ਦੋ ਮਾਮਲਿਆਂ ਵਿੱਚ ਪਹਿਲਾਂ ਹੀ ਬਰੀ ਹੋ ਚੁੱਕਾ ਹੈ। ਪਿਛਲੇ 2 ਮਹੀਨਿਆਂ ‘ਚ ਚੰਡੀਗੜ੍ਹ ਅਤੇ ਮੋਹਾਲੀ ਦੀਆਂ ਅਦਾਲਤਾਂ ਵਲੋਂ 3 ਮਾਮਲਿਆਂ ‘ਚ ਉਹ ਬਰੀ ਹੋ ਚੁੱਕਾ ਹੈ।

ਦੱਸਿਆ ਜਾ ਰਿਹਾ ਹੈ ਕਿ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਿਸੇ ਵੀ ਦੋਸ਼ੀ ਵਿਰੁੱਧ ਦੇਸ਼ਧ੍ਰੋਹ ਅਤੇ ਜਾਤੀ-ਧਰਮ ਦੇ ਆਧਾਰ ‘ਤੇ ਦੁਸ਼ਮਣੀ ਵਧਾਉਣ ਦੀ ਧਾਰਾ ਤਹਿਤ ਕੇਸ ਦਰਜ ਕਰਨ ਤੋਂ ਪਹਿਲਾਂ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਪਰ, ਪੁਲਿਸ ਨੇ ਇਹ ਮਨਜ਼ੂਰੀ ਨਹੀਂ ਲਈ। ਜਿਸ ਤੋਂ ਬਾਅਦ ਪੁਲਿਸ ਨੂੰ ਅਦਾਲਤ ਦੇ ਹੁਕਮਾਂ ‘ਤੇ ਸਾਲ 2022 ‘ਚ ਚਾਰਜਸ਼ੀਟ ‘ਚੋਂ ਇਨ੍ਹਾਂ ਧਾਰਾਵਾਂ ਨੂੰ ਹਟਾਉਣਾ ਪਿਆ ਸੀ।

Scroll to Top