July 2, 2024 2:50 pm
MLA Amit Ratan

MLA ਅਮਿਤ ਰਤਨ ਦੀ ਅਦਾਲਤ ‘ਚ ਪੇਸ਼ੀ, 27 ਫ਼ਰਵਰੀ ਤੱਕ ਵਿਜੀਲੈਂਸ ਰਿਮਾਂਡ ‘ਤੇ ਭੇਜਿਆ

ਬਠਿੰਡਾ, 23 ਫਰਵਰੀ 2023: ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ 27 ਫ਼ਰਵਰੀ ਤੱਕ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਦਫ਼ਤਰ ਵਿੱਚ ਨਿੱਜੀ ਪੀ.ਏ ਅਤੇ ਵਿਧਾਇਕ ਨੂੰ ਆਹਮੋ-ਸਾਹਮਣੇ ਬੈਠ ਕੇ ਪੁੱਛਗਿੱਛ ਕੀਤੀ ਜਾਵੇਗੀ | ਜਿਕਰਯੋਗ ਹੈ ਕਿ 16 ਫਰਵਰੀ ਨੂੰ ਉਸ ਦਾ ਪ੍ਰਾਈਵੇਟ ਵਿਅਕਤੀ ਰਸ਼ਿਮ ਗਰਗ (MLA Amit Ratan) ਨੂੰ ਬਠਿੰਡਾ ਵਿੱਚ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਵਿਧਾਇਕ ਅਮਿਤ ਰਤਨ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਤੋਂ ਬਾਅਦ ਰਿਸ਼ਵਤ ਦੇਣ ਵਾਲੀ ਮਹਿਲਾ ਸਰਪੰਚ ਦੇ ਪਤੀ ਨੇ ਆਡੀਓ ਰਿਕਾਰਡਿੰਗ ਜਾਰੀ ਕੀਤੀ।

ਜਿਸ ਵਿੱਚ ਕਿਹਾ ਗਿਆ ਸੀ ਕਿ ਰਸ਼ਿਮ ਗਰਗ ਨੇ ਸਰਕਟ ਹਾਊਸ ਵਿੱਚ ਸਰਪੰਚ ਦੇ ਪਤੀ ਦੀ ਵਿਧਾਇਕ (MLA Amit Ratan) ਨਾਲ ਮੀਟਿੰਗ ਕਰਵਾਈ ਸੀ। ਜਿਸ ਵਿੱਚ ਵਿਧਾਇਕ ਨੂੰ ਸਰਪੰਚ ਦੇ ਪਤੀ ਨਾਲ ਸੌਦੇਬਾਜ਼ੀ ਕਰਦੇ ਸੁਣਿਆ ਗਿਆ। ਇਸ ਆਡੀਓ ਦੀ ਜਾਂਚ ਕੀਤੀ ਗਈ ਹੈ। ਜਿਸ ਵਿੱਚ ਵਿਧਾਇਕ ਦੀ ਆਵਾਜ਼ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ।