Pastor Bajinder Singh

ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਅਦਾਲਤ ਵੱਲੋਂ ਪਾਦਰੀ ਬਜਿੰਦਰ ਸਿੰਘ ਦੋਸ਼ੀ ਕਰਾਰ

ਚੰਡੀਗੜ੍ਹ, 28 ਮਾਰਚ 2025: ਮੋਹਾਲੀ ਅਦਾਲਤ ਨੇ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਖਿਲਾਫ਼ ਜ਼ੀਰਕਪੁਰ ਦੀ ਇੱਕ ਔਰਤ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਆਪਣਾ ਫੈਸਲਾ ਸੁਣਾਇਆ ਹੈ। ਮੋਹਾਲੀ ਦੀ ਅਦਾਲਤ ਨੇ ਪਾਦਰੀ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਇਸਦੇ ਨਾਲ ਹੀ, ਅਦਾਲਤ ਨੇ ਬਜਿੰਦਰ ਸਿੰਘ ਨੂੰ ਸਜ਼ਾ ਦੇਣ ਲਈ 1 ਅਪ੍ਰੈਲ ਦੀ ਤਾਰੀਖ਼ ਤੈਅ ਕੀਤੀ ਹੈ। ਪਾਦਰੀ ਬਜਿੰਦਰ ਸਿੰਘ ਨੂੰ ਅਦਾਲਤ 1 ਅਪ੍ਰੈਲ 2025 ਨੂੰ ਸਜ਼ਾ ਸੁਣਾਈ ਜਾਵੇਗੀ।

ਪੁਲਿਸ ਨੇ ਅੱਜ ਪਾਦਰੀ ਬਜਿੰਦਰ ਸਿੰਘ ਅਦਾਲਤ ‘ਚ ਪੇਸ਼ ਕੀਤਾ। ਪਿਛਲੀ ਸੁਣਵਾਈ ਤੋਂ ਦੌਰਾਨ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ ਸ਼ੁੱਕਰਵਾਰ (28 ਮਾਰਚ) ਨੂੰ ਹੋਈ ਅਤੇ ਪਾਦਰੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ |

Read More: ਜਿਨਸੀ ਸ਼ੋਸ਼ਣ ਮਾਮਲਾ: ਪਾਦਰੀ ਬਜਿੰਦਰ ਸਿੰਘ ਖ਼ਿਲਾਫ ਕੇਸ ‘ਚ ਅੱਜ ਮੋਹਾਲੀ ਅਦਾਲਤ ‘ਚ ਸੁਣਵਾਈ

Scroll to Top