CM Arvind Kejriwal

ਅਦਾਲਤ ਵੱਲੋਂ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਨਿਰਦੇਸ਼

ਚੰਡੀਗੜ੍ਹ, 22 ਅਪ੍ਰੈਲ 2024: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਸਲਾਹ ਨਹੀਂ ਕਰ ਸਕਣਗੇ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ ।

ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਮੰਗ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਕਰਨ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਨਿਰਦੇਸ਼ ਦਿੱਤਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਨ੍ਹਾਂ ਨੂੰ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਮੈਡੀਕਲ ਜ਼ਰੂਰਤਾਂ ਦਾ ਵੀ ਪਤਾ ਲਗਾਓਣ ਲਈ ਕਿਹਾ ਹੈ ।

ਅਰਵਿੰਦ ਕੇਜਰੀਵਾਲ (Arvind Kejriwal) ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਸ਼ੂਗਰ ਹੈ, ਜੇਲ੍ਹ ਵਿੱਚ ਉਨ੍ਹਾਂ ਨੂੰ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਹੈ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਹਰ ਰੋਜ਼ 15 ਮਿੰਟ ਲਈ ਆਪਣੇ ਡਾਕਟਰ ਨਾਲ ਸਲਾਹ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਸ਼ੂਗਰ ਅਤੇ ਇਨਸੁਲਿਨ ਦੀ ਨਿਯਮਤ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।

Scroll to Top