ਬਿਕਰਮ ਸਿੰਘ ਮਜੀਠੀਆ

ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ 18 ਮਈ ਤੱਕ ਵਧਾਈ

ਚੰਡੀਗ੍ਹੜ 05 ਮਈ 2022: ਨਸ਼ਾ ਤਸਕਰੀ ਮਾਮਲੇ ‘ਚ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਨਿਆਂਇਕ ਹਿਰਾਸਤ 18 ਮਈ ਤੱਕ ਵਧਾ ਦਿੱਤੀ ਹੈ। ਪਟਿਆਲਾ ਜੇਲ ‘ਚ ਬੰਦ ਮਜੀਠੀਆ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਦੀ ਸਮਾਪਤੀ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਸੈਸ਼ਨ ਜੱਜ ਅਵਤਾਰ ਸਿੰਘ ਸਾਹਮਣੇ ਪੇਸ਼ ਹੋਏ । ਜਿਕਰਯੋਗ ਹੈ ਕਿ ਮਜੀਠੀਆ ਨੇ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਦਾਇਰ ਕੀਤੀ ਗਈ ਕਾਰਵਾਈ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਹੈ। ਅਗਲੀ ਸੁਣਵਾਈ 10 ਮਈ ਨੂੰ ਹੋਣੀ ਹੈ।

Scroll to Top