Bhupinder Singh Hooda

ਅਦਾਲਤ ਨੇ ਪੰਚਕੂਲਾ AJL ਮਾਮਲੇ ‘ਚ ਭੁਪਿੰਦਰ ਸਿੰਘ ਹੁੱਡਾ ਨੂੰ ਦਿੱਤੀ ਵੱਡੀ ਰਾਹਤ

ਹਰਿਆਣਾ, 03 ਅਪ੍ਰੈਲ 2026: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੂੰ ਪੰਚਕੂਲਾ ‘ਚ ਐਸੋਸੀਏਟਿਡ ਜਨਰਲਜ਼ ਲਿਮਟਿਡ (AJL) ਨੂੰ ਪਲਾਟ ਅਲਾਟ ਕਰਨ ਦੇ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਹੁੱਡਾ ਅਤੇ ਸਾਬਕਾ ਕਾਂਗਰਸੀ ਆਗੂ ਮੋਤੀਲਾਲ ਵੋਰਾ ਦੋਸ਼ ਮੁਕਤ ਕਰ ਦਿੱਤਾ ਗਿਆ ਸੀ |

ਮੋਤੀਲਾਲ ਵੋਰਾ ਦਾ ਛੇ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਭੁਪਿੰਦਰ ਸਿੰਘ ਹੁੱਡਾ ਸ਼ੁੱਕਰਵਾਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਏ। ਭੁਪਿੰਦਰ ਹੁੱਡਾ ਨੇ ਇਸ ਮਾਮਲੇ ‘ਚ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਦੋਸ਼ ਤੈਅ ਕਰਨ ਨੂੰ ਚੁਣੌਤੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਦੇ ਜਸਟਿਸ ਤ੍ਰਿਭੁਵਨ ਦਹੀਆ ਦੀ ਸਿੰਗਲ ਬੈਂਚ ਨੇ ਲਗਭਗ ਇੱਕ ਮਹੀਨਾ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਸੀ ਕਿ ਬਿਨਾਂ ਲੋੜੀਂਦੇ ਆਧਾਰਾਂ ਦੇ ਅਪਰਾਧਿਕ ਮੁਕੱਦਮਾ ਜਾਰੀ ਰੱਖਣਾ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਹੈ।

ਅਦਾਲਤ ਨੇ ਪਹਿਲੀ ਨਜ਼ਰੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਦੋਸ਼ ਤੈਅ ਕਰਨ ਦੇ ਵਿਸ਼ੇਸ਼ ਅਦਾਲਤ ਦੇ ਹੁਕਮ ਨੂੰ ਖਾਰਜ ਕਰ ਦਿੱਤਾ ਸੀ। ਅੱਜ, ਸ਼ੁੱਕਰਵਾਰ ਨੂੰ ਵਿਸ਼ੇਸ਼ ਸੀਬੀਆਈ ਅਦਾਲਤ ‘ਚ ਦੁਬਾਰਾ ਸੁਣਵਾਈ ਹੋਈ। ਹੁੱਡਾ ਦੇ ਵਕੀਲ ਐਸ.ਪੀ.ਐਸ. ਪਰਮਾਰ ਨੇ ਆਪਣਾ ਪੱਖ ਪੇਸ਼ ਕੀਤਾ। ਦਲੀਲਾਂ ਸੁਣਨ ਤੋਂ ਬਾਅਦ, ਵਿਸ਼ੇਸ਼ ਅਦਾਲਤ ਨੇ ਭੂਪੇਂਦਰ ਸਿੰਘ ਹੁੱਡਾ ਅਤੇ ਮੋਤੀ ਲਾਲ ਵੋਰਾ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ।

Read More: ਕਾਂਗਰਸ ਕੋਈ ਪਾਰਟੀ ਨਹੀਂ, ਸਗੋਂ ਵੱਖ-ਵੱਖ ਧੜਿਆਂ ਦਾ ਸਮੂਹ ਹੈ: ਰਣਬੀਰ ਗੰਗਵਾ

ਵਿਦੇਸ਼

Scroll to Top