July 4, 2024 11:23 pm
Shehbaz Sharif

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ PM ਸ਼ਹਿਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪੁੱਤ ਦੀ ਜ਼ਮਾਨਤ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 11 ਜੂਨ 2022 : ਮਨੀ ਲਾਂਡਰਿੰਗ ਮਾਮਲੇ ਵਿੱਚ ਪਾਕਿਸਤਾਨ (Pakistan) ਦੀ ਇੱਕ ਵਿਸ਼ੇਸ਼ ਅਦਾਲਤ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ (Shehbaz Sharif) ਅਤੇ ਉਨ੍ਹਾਂ ਦੇ ਪੁੱਤਰ ਅਤੇ ਪੰਜਾਬ ਦੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ਨੀਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ । ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਦੋਵਾਂ ਨੇ ਆਪਣੀ ਪਟੀਸ਼ਨ ‘ਚ ਜ਼ਮਾਨਤ ਦੀ ਮਿਆਦ ਵਧਾਉਣ ਦੀ ਮੰਗ ਬੇਨਤੀ ਕੀਤੀ ਗਈ ਸੀ । ਇਸ ਦੌਰਾਨ ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਦੇ ਜੱਜ ਨੇ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ।