July 2, 2024 9:51 pm
ਜੋਗਿੰਦਰ ਪਾਲ ਭੋਆ

ਨਾਜ਼ਾਇਜ਼ ਮਾਈਨਿੰਗ ਮਾਮਲੇ ‘ਚ ਅਦਾਲਤ ਵਲੋਂ ਜੋਗਿੰਦਰ ਪਾਲ ਨੂੰ ਵੱਡੀ ਰਾਹਤ

ਚੰਡੀਗੜ੍ਹ 22 ਜੂਨ 2022: ਨਾਜ਼ਾਇਜ਼ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ (Joginder Pal) ਨੂੰ ਪਠਾਨਕੋਟ ਅਦਾਲਤ ਵਲੋਂ ਵੱਡੀ ਰਾਹਤ ਮਿਲੀ ਹੈ | ਪਠਾਨਕੋਟ ਅਦਾਲਤ ਨੇ ਜੋਗਿੰਦਰ ਪਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਪੁਲਿਸ ਨੇ ਜੋਗਿੰਦਰ ਪਾਲ ਨੂੰ 17 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਜਿਕਰਯੋਗ ਹੈ ਕਿ ਅਦਾਲਤ ਨੇ ਵਿਧਾਇਕ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਸੀ । ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਜਿਸਦੇ ਚੱਲਦੇ ਉਨ੍ਹਾਂ ਨੂੰ ਪੀ.ਜੀ.ਆਈ. ਲਿਜਾਇਆ ਗਿਆ ਸੀ ।