July 7, 2024 8:02 am
Navjot Sidhu

ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਅਦਾਲਤ ‘ਚ ਹੋਈ ਸੁਣਵਾਈ, 17 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ

ਚੰਡੀਗੜ੍ਹ 07 ਸਤੰਬਰ 2022: ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਟੀਸ਼ਨ ‘ਤੇ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਲੁਧਿਆਣਾ ਅਦਾਲਤ ਨੇ ਨਵਜੋਤ ਸਿੱਧੂ ਨੂੰ 17 ਸਤੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਲਈ ਕਿਹਾ ਹੈ |

ਜਿਕਰਯੋਗ ਹੈ ਕਿ ਨਵਜੋਤ ਸਿੱਧੂ ਦੇ ਵਕੀਲ ਵਲੋਂ ਪਾਈ ਪਟੀਸ਼ਨ ‘ਚ ਕਿਹਾ ਕਿ ਨਵਜੋਤ ਸਿੱਧੂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ | ਦਰਅਸਲ, ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀ ਸ਼ਿਕਾਇਤ ਅਤੇ ਸਾਬਕਾ ਖੁਰਾਕ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਗਵਾਹ ਬਣਾਇਆ ਗਿਆ ਹੈ।