ਅਦਾਲਤ

ਅਦਾਲਤ ਵਲੋਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਨੇ ਸੰਮਨ,ਪਰ ਘਬਰਾਉਣ ਦੀ ਲੋੜ ਨਹੀਂ : ਚੜੂਨੀ

ਚੰਡੀਗੜ੍ਹ, 20 ਜਨਵਰੀ 2022 : ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਗਏ ਸਨ ਅਤੇ ਇਹ ਕੇਸ ਅਦਾਲਤ ਵਿੱਚ ਚੱਲ ਰਹੇ ਹਨ। ਭਾਵੇਂ ਸਰਕਾਰ ਨੇ ਇਨ੍ਹਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਪਰ ਕਿਸਾਨਾਂ ਨੂੰ ਅਦਾਲਤ ਤੋਂ ਸੰਮਨ ਜਾਰੀ ਹਨ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਹਰਿਆਣਾ ਦੇ ਕਈ ਕਿਸਾਨਾਂ ਨੂੰ ਨੋਟਿਸ ਆ ਰਹੇ ਹਨ।

ਸਰਕਾਰ ਵੱਲੋਂ ਇਹ ਕੇਸ ਵਾਪਸ ਲੈਣ ਦਾ ਫੈਸਲਾ ਲਿਆ ਗਿਆ। ਹਾਲਾਂਕਿ, ਅਦਾਲਤੀ ਕੇਸਾਂ ਵਿੱਚ ਸਮਾਂ ਲੱਗਦਾ ਹੈ। ਜੇ ਕਿਸੇ ਵੀਰ ਨੂੰ ਸੰਮਨ ਆ ਜਾਵੇ ਤਾਂ ਨਹੀਂ ਲੈਣਾ। ਜੇਕਰ ਉਹ ਸੰਮਨ ਲੈ ਵੀ ਲੈਂਦੇ ਹਨ ਤਾਂ ਅਦਾਲਤ ਵਿੱਚ ਪੇਸ਼ ਹੋਣ ਦੀ ਲੋੜ ਨਹੀਂ ਹੈ। ਇਸ ਸਬੰਧੀ ਸੀਆਈਡੀ ਮੁਖੀ ਨਾਲ ਪਹਿਲਾਂ ਵੀ ਦੋ ਬੈਠਕਾਂ ਹੋ ਚੁੱਕੀਆਂ ਹਨ।

ਆਉਣ ਵਾਲੇ ਸਮੇਂ ਵਿੱਚ ਵੀ ਬੈਠਕ ਹੋਵੇਗੀ। ਚੜੂਨੀ ਨੇ ਕਿਹਾ ਕਿ ਸਰਕਾਰ ਨੇ ਜੋ ਫੈਸਲਾ ਲਿਆ ਹੈ, ਉਸ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਘਬਰਾਉਣ ਦੀ ਲੋੜ ਨਹੀਂ। ਜਿਵੇਂ ਹੀ ਅਗਲੇਰੀ ਹਦਾਇਤਾਂ ਆਉਣਗੀਆਂ, ਕਿਸਾਨਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਟਿਕਰੀ , ਸਿੰਘੂ ਬਾਰਡਰ ‘ਤੇ ਧਰਨੇ ਦੌਰਾਨ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ‘ਤੇ ਕੇਸ ਦਰਜ ਕੀਤੇ ਗਏ ਸਨ।

ਹਰਿਆਣਾ ਵਿੱਚ ਵੀ ਕਈ ਥਾਈਂ ਧਰਨੇ ਪ੍ਰਦਰਸ਼ਨਾਂ ਦੌਰਾਨ ਕੇਸ ਦਰਜ ਕੀਤੇ ਗਏ। ਸਰਕਾਰ ਨਾਲ ਹੋਏ ਸਮਝੌਤੇ ਤੋਂ ਬਾਅਦ ਸਰਕਾਰ ਨੇ ਅਤਿ ਗੰਭੀਰ ਕੇਸਾਂ ਨੂੰ ਛੱਡ ਕੇ ਬਾਕੀ ਰਹਿੰਦੇ ਕੇਸਾਂ ਨੂੰ ਵਾਪਸ ਲੈਣ ਲਈ ਸਹਿਮਤੀ ਪ੍ਰਗਟਾਈ ਸੀ, ਜਿਸ ’ਤੇ ਅਮਲ ਕੀਤਾ ਜਾ ਰਿਹਾ ਹੈ।

ਕਿਸਾਨ ਅੰਦੋਲਨ ਦੌਰਾਨ 276 ਕੇਸ ਦਰਜ ਕੀਤੇ ਗਏ

ਹਰਿਆਣਾ ਵਿੱਚ ਕਿਸਾਨ ਅੰਦੋਲਨ ਦੌਰਾਨ ਕਰੀਬ 276 ਕੇਸ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚੋਂ 4 ਮਾਮਲੇ ਗੰਭੀਰ ਹਨ। ਇਹ ਚਾਰ ਕੇਸ ਕਤਲ, ਬਲਾਤਕਾਰ ਦੇ ਹਨ। ਜਦੋਂ ਕਿ 272 ਕੇਸਾਂ ਵਿੱਚੋਂ 178 ਕੇਸਾਂ ਵਿੱਚ ਚਾਰਜਸ਼ੀਟ ਤਿਆਰ ਕੀਤੀ ਗਈ ਸੀ। 158 ਕੇਸ ਅਜੇ ਵੀ ਲਾਪਤਾ

Scroll to Top