Bikram Majithia

ਅਦਾਲਤ ਵਲੋਂ ਬਿਕਰਮ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ 13 ਅਪ੍ਰੈਲ 2022: ਡਰੱਗ ਕੇਸ ਮਾਮਲੇ ‘ਚ ਪਟਿਆਲਾ ਕੇਂਦਰੀ ਜ਼ੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ (Bikram Majithia) ਲਈ ਵਡੀ ਰਾਹਤ ਦੀ ਖ਼ਬਰ ਹੈ | ਮੋਹਾਲੀ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਕੇਂਦਰੀ ਜੇਲ ਪਟਿਆਲਾ ‘ਚ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਜੀਠੀਆ ਨੂੰ ਜੇਲ੍ਹ ਵਿੱਚ ਸਾਫ਼ ਸੁਥਰਾ ਮਾਹੌਲ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

ਤੁਹਾਨੂੰ ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਹਾਲ ਹੀ ਵਿੱਚ ਇੱਕ ਅਰਜ਼ੀ ਦਿੱਤੀ ਸੀ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਮਜੀਠੀਆ ਨੇ ਜੇਲ ‘ਚ ਖੁਦ ਨੂੰ ਅਸੁਰੱਖਿਅਤ ਦੱਸਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਗਰਮਾ ਗਿਆ ਸੀ, ਹਾਲਾਂਕਿ ਜੇਲ ਪ੍ਰਸ਼ਾਸਨ ਨੇ ਮਜੀਠੀਆ ਦੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ। ਇਸ ਦੌਰਾਨ ਮਜੀਠੀਆ ਨੂੰ ਵਿਸ਼ੇਸ਼ ਬੈਰਕ ਵਿੱਚ ਤਬਦੀਲ ਕਰਨ ਦੀ ਮੰਗ ਵੀ ਕੀਤੀ ਸੀ, ਜਿਸ ’ਤੇ ਮੁਹਾਲੀ ਅਦਾਲਤ ਨੇ ਰਾਹਤ ਦਿੰਦਿਆਂ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਅਤੇ ਉਸ ਨੂੰ ਵਧੀਆ ਮਾਹੌਲ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

Scroll to Top