July 8, 2024 6:56 pm
Sangat Singh Gilzian

ਅਦਾਲਤ ਵਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ 13 ਜੁਲਾਈ 2022: ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ (Sangat Singh Gilzian) ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ |ਜਿਕਰਯੋਗ ਹੈ ਕਿ ਵਿਜੀਲੈਂਸ ਬਿਓਰੋ ਨੇ ਡੀਐੱਫਓ ਤੇ ਇਕ ਠੇਕੇਦਾਰ ਵੱਲੋਂ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਬਾਰੇ ਕੀਤੇ ਖ਼ੁਲਾਸਿਆਂ ਤੋਂ ਬਾਅਦ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ ਗਿਲਜੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਇਸਦੇ ਨਾਲ ਹੀ ਗਿਲਜੀਆਂ ਨੇ ਆਪਣੇ ਖ਼ਿਲਾਫ਼ ਮਾਮਲਾ ਦਰਜ ਹੋਣ ਬਾਰੇ ਪਤਾ ਲੱਗਣ ’ਤੇ ਸਿੱਧੇ ਹੀ ਇਸ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਇਸ ਦੌਰਾਨ 29 ਜੂਨ ਨੂੰ ਪਟੀਸ਼ਨ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਸੀ ਕਿ ਪਟੀਸ਼ਨਰ ਨੂੰ ਪਹਿਲਾਂ ਹੇਠਲੀ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਦਾਖ਼ਲ ਕਰਨੀ ਚਾਹੀਦੀ ਹੈ।