ਭੁਪਿੰਦਰ ਸਿੰਘ ਹਨੀ

ਅਦਾਲਤ ਵਲੋਂ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ 04 ਮਈ 2022: (illegal mining case) ਅਦਾਲਤ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ (Bhupinder Singh Honey) ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕੁਦਰਤ ਦੀਪ ਸਿੰਘ ਦੀ ਅਰਜ਼ੀ ਵੀ ਰੱਦ ਹੋਈ ਹੈ। ਜਿਕਰਯੋਗ ਹੈ ਕਿ ਜ਼ਮਾਨਤ ਪਟੀਸ਼ਨ ‘ਤੇ ਪਿਛਲੀ ਸੁਣਵਾਈ 2 ਮਈ ਨੂੰ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ। ਹਨੀ ਦੀ ਜ਼ਮਾਨਤ ਪਟੀਸ਼ਨ ਉਸ ਦੇ ਵਕੀਲਾਂ ਨੇ 20 ਅਪ੍ਰੈਲ ਨੂੰ ਦਾਇਰ ਕੀਤੀ ਸੀ। ਇਸ ‘ਤੇ ਅਦਾਲਤ ਨੇ ਸੁਣਵਾਈ ਲਈ 27 ਅਪ੍ਰੈਲ ਦੀ ਤਾਰੀਖ਼ ਤੈਅ ਕੀਤੀ ਸੀ। ਪਰ ਪਿਛਲੀ ਤਾਰੀਖ਼ ‘ਤੇ ਅਦਾਲਤ ਨੇ ਬਿਨਾਂ ਕੋਈ ਸੁਣਵਾਈ ਕੀਤੇ 4 ਮਈ ਦੀ ਤਾਰੀਖ਼ ਦੇ ਦਿੱਤੀ ਸੀ। ਜਿਸਤੇ ਅੱਜ ਫੈਸਲਾ ਸੁਣਾਇਆ ਹੈ |

Scroll to Top