Site icon TheUnmute.com

ਸਵਾਤੀ ਮਾਲੀਵਾਲ ਮਾਮਲੇ ‘ਚ ਅਦਾਲਤ ਵੱਲੋਂ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ

Bibhav Kumar

ਦਿੱਲੀ, 27 ਮਈ 2024: ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮੁੱਖ ਮੁਲਜ਼ਮ ਬਿਭਵ ਕੁਮਾਰ (Bibhav Kumar)  ਨੂੰ ਸੋਮਵਾਰ ਨੂੰ ਤੀਸ ਹਜ਼ਾਰੀ ਅਦਾਲਤ ਵੱਲੋਂ ਰਾਹਤ ਨਹੀਂ ਮਿਲੀ । ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਮੈਜਿਸਟ੍ਰੇਟ ਅਦਾਲਤ ਨੇ ਸੋਮਵਾਰ ਨੂੰ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੁਮਾਰ ‘ਤੇ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਕਰਨ ਦਾ ਦੋਸ਼ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਬਿਭਵ ਕੁਮਾਰ ਨੂੰ 24 ਮਈ ਨੂੰ ਚਾਰ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਦਿੱਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਬਿਭਵ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ, ਜਵਾਬ ਦੇਣ ਵਿੱਚ ਟਾਲ-ਮਟੋਲ ਕਰ ਰਿਹਾ ਹੈ ਅਤੇ ਆਪਣੇ ਮੋਬਾਈਲ ਫੋਨ ਦਾ ਪਾਸਵਰਡ ਵੀ ਨਹੀਂ ਦੱਸਿਆ ਹੈ। ਬਿਭਵ ਨੂੰ 18 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਉਹ ਪੁਲਿਸ ਹਿਰਾਸਤ ਵਿੱਚ ਹੈ।

Exit mobile version