Sumedh Saini

ਅਦਾਲਤ ਵਲੋਂ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ 26 ਅਪ੍ਰੈਲ 2022: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Sumedh Saini) ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਖ਼ਾਰਜ ਕਰ ਦਿੱਤੀ ਗਈ ਹੈ। ਸਾਬਕਾ ਪੁਲਿਸ ਅਫਸਰ ਸੁਮੇਧ ਸੈਣੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਨਾਮਜ਼ਦ ਹਨ।

ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਵੱਲੋਂ 6.40 ਕਰੋੜ ਰੁਪਏ ਦੇ ਲੈਣ ਦੇਣ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਅਰਜੀ ਪਾਈ ਗਈ ਸੀ | ਇਸ ਦੌਰਾਨ ਜ਼ਮਾਨਤ ਦੀ ਅਰਜੀ ‘ਤੇ ਜ਼ਿਲ੍ਹਾ ਸ਼ੈਸ਼ਨ ਅਦਾਲਤ ਵਿੱਚ ਬਹਿਸ ਹੋਈ । ਇਸ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 25 ਅਪ੍ਰੈਲ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ

Scroll to Top