July 7, 2024 3:44 pm
Satender Jain

ਅਦਾਲਤ ਵਲੋਂ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਰੱਦ

ਚੰਡੀਗੜ੍ਹ 18 ਜੂਨ 2022: ਮਨੀ ਲਾਂਡਰਿੰਗ ਮਾਮਲੇ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸਤੇਂਦਰ ਜੈਨ ਵਲੋਂ 9 ਜੂਨ ਨੂੰ ਦਾਇਰ ਕੀਤੀ ਸੀ ਅਤੇ ਅਦਾਲਤ ਨੇ 14 ਜੂਨ ਨੂੰ ਮਾਮਲੇ ‘ਚ ਈਡੀ ਅਤੇ ਬਚਾਅ ਪੱਖ ਦੇ ਵਕੀਲ ਦੀ ਦਲੀਲ ਸੁਣਨ ਤੋਂ ਬਾਅਦ ਦਿੱਲੀ ਦੇ ਮੰਤਰੀ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ। ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀ ਜਾਇਦਾਦ ਸ਼ਾਮਲ ਹੈ।