Bibhav Kumar

ਆਦਲਤ ਨੇ ਬਿਭਵ ਕੁਮਾਰ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖਿਆ, ਪੁਲਿਸ ਵੱਲੋਂ ਜ਼ਮਾਨਤ ਦਾ ਵਿਰੋਧ

ਚੰਡੀਗੜ੍ਹ, 27 ਮਈ 2024: ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ‘ਚ ਦਿੱਲੀ ਮੁੱਖ ਮੰਤਰੀ ਦੇ ਪੀ.ਏ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਹੋਈ ਸੁਣਵਾਈ ਸੁਣਵਾਈ ਦੌਰਾਨ ਬਿਭਵ ਕੁਮਾਰ (Bibhav Kumar) ਦੀ ਤਰਫੋਂ ਸੀਨੀਅਰ ਵਕੀਲ ਹਰੀਹਰਨ ਨੇ ਦੋਸ਼ਾਂ ਦਾ ਖੰਡਨ ਕਰਦਿਆਂ ਆਪਣਾ ਪੱਖ ਪੇਸ਼ ਕੀਤਾ |

ਹਰੀਹਰਨ ਨੇ ਕਿਹਾ ਕਿ ਕੇਸ ਵਿੱਚ ਜਾਣਬੁੱਝ ਕੇ ਧਾਰਾਵਾਂ ਜੋੜੀਆਂ ਗਈਆਂ ਹਨ, ਹਾਲਾਂਕਿ ਇਸ ਸਬੰਧ ਵਿੱਚ ਕੋਈ ਸਬੂਤ ਨਹੀਂ ਹੈ। ਦੂਜੇ ਪਾਸੇ ਦਿੱਲੀ ਪੁਲਿਸ ਨੇ ਜ਼ਮਾਨਤ ਦਾ ਵਿਰੋਧ ਕੀਤਾ ਹੈ । ਮਾਮਲੇ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਸੀਨੀਅਰ ਵਕੀਲ ਹਰੀਹਰਨ ਨੇ ਕਿਹਾ ਕਿ ਪੁਲੀਸ ਨੇ ਡੀਵੀਆਰ ਜ਼ਬਤ ਕਰ ਲਿਆ ਗਿਆ ਹੈ, ਜੋ ਮੇਰੀ ਸ਼ਿਕਾਇਤ ਵਿੱਚ ਨਹੀਂ ਹੈ। ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਮੁਲਜ਼ਮ ਨੇ ਸੀਸੀਟੀਵੀ ਨਾਲ ਛੇੜਛਾੜ ਕੀਤੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਿਭਵ ਕੁਮਾਰ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

Scroll to Top