Bharat Bhushan Ashu

ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ 07 ਸਤੰਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਵਲੋਂ ਪਾਈ ਜ਼ਮਾਨਤ ਅਰਜ਼ੀ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਈ | ਜਿਸ ‘ਤੇ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਅਗਲੀ ਸੁਣਵਾਈ 9 ਸਤੰਬਰ ਤੈਅ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹਨ। 31 ਅਗਸਤ ਨੂੰ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਦੇਰ ਸ਼ਾਮ ਪਟਿਆਲਾ ਜੇਲ੍ਹ ਤਬਦੀਲ ਕੀਤਾ ਗਿਆ ਸੀ | ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ।

Scroll to Top