ਚੰਡੀਗੜ੍ਹ 03 ਜਨਵਰੀ 2022: ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਅੱਜ ਹਰਿਆਣਾ ਸਰਕਰ (Haryana Government) ਨੌਕਰੀਆਂ ‘ਚ ਰਾਖਵੇਂਕਰਨ ਨੂੰ ਲੈ ਕੇ ਵਡਾ ਫੈਸਲਾ ਲਿਆ ਹੈ | ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਵਲੋਂ ਪ੍ਰਾਈਵੇਟ ਨੌਕਰੀਆਂ ‘ਚ 75 ਫੀਸਦੀ ਰਾਖਵਾਂਕਰਨ ਰੱਖਣ ਲਈ ਬਣਾਏ ਕਾਨੂੰਨ ਤੇ ਰੋਕ ਲਗਾ ਦਿੱਤੀ ਹੈ। ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਨੌਕਰੀਆਂ ‘ਚ ਹਰਿਆਣਾ ‘ਚ ਨਿੱਜੀ ਨੌਕਰੀਆਂ ਲਈ 75 ਫੀਸਦੀ ਰਾਖਵਾਂਕਰਨ ਰੱਖਣ ਲਈ ਕਾਨੂੰਨ ਪਾਸ ਕੀਤਾ ਸੀ। ਜਿਸਦੇ ਚੱਲਦੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਰੋਕ ਲਗਾ ਦਿੱਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਹਰਿਆਣਾ ਸਰਕਾਰ ਹਾਈਕੋਰਟ ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ‘ਚ ਐਸਐਲਪੀ (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕਰੇਗੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵੀ ਫੈਸਲਾ ਕੀਤਾ ਸੀ ਕਿ ਨੌਕਰੀਆਂ ਵਿਚ ਪੰਜਾਬ ਲਈ 75 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ।