Site icon TheUnmute.com

ਪਟਿਆਲਾ ਹਿੰਸਾ ਮਾਮਲੇ ‘ਚ ਅਦਾਲਤ ਨੇ ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਬਰਜਿੰਦਰ ਸਿੰਘ ਪਰਵਾਨਾ

ਚੰਡੀਗੜ੍ਹ 05 ਮਈ 2022: ਪਟਿਆਲਾ ‘ਚ 29 ਅਪ੍ਰੈਲ ਨੂੰ ਵਾਪਰੀ ਹਿੰਸਾ ਦੀ ਘਟਨਾ ਦੇ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਦੀ ਅੱਜ ਪਟਿਆਲਾ ਕੋਰਟ ਵਿੱਚ ਪੇਸ਼ੀ ਹੋਈ ।ਇਸ ਦੌਰਾਨ ਪਟਿਆਲਾ ਹਿੰਸਾ ਮਾਮਲੇ ਦੇ ਦੋਸ਼ੀ ਬਰਜਿੰਦਰ ਸਿੰਘ ਪਰਵਾਨਾ ਨੂੰ ਪਟਿਆਲਾ ਪੁਲੀਸ ਵੱਲੋਂ ਮੀਡੀਆ ਤੋਂ ਬਚਾ ਕੇ ਗੁੱਪਚੁੱਪ ਤਰੀਕੇ ਨਾਲ ਅਦਾਲਤ ‘ਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ਅਦਾਲਤ ਵੱਲੋਂ ਬਰਜਿੰਦਰ ਪਰਵਾਨਾ ਨੂੰ 9 ਤਾਰੀਖ਼ ਤੱਕ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ

ਜਿਕਰਯੋਗ ਹੈ ਕਿ ਪਰਵਾਨਾ ਨੂੰ 01 ਮਈ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਉਸਦਾ 5 ਦਿਨਾ ਰਿਮਾਂਡ ‘ਤੇ ਭੇਜਿਆ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ 5 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਜਿਸਦੀ ਅਗਵਾਈ ਐਸਪੀ ਮਹਿਤਾਬ ਸਿੰਘ ਕਰ ਰਹੇ ਹਨ।

Exit mobile version