Bhupinder Singh Honey

ਜਲੰਧਰ ਅਦਾਲਤ ਨੇ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 08 ਫਰਵਰੀ 2022: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਅੱਜ ਇਨਫੋਰਸਮੈਂਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਚਹਿਲ, ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਈਡੀ ਦੇ ਵਕੀਲ ਲੋਕੇਸ਼ ਨਾਰੰਗ ਅਤੇ ਭੁਪਿੰਦਰ ਸਿੰਘ ਹਨੀ (Bhupinder Singh Honey) ਦੇ ਵਕੀਲ ਹਰਨੀਤ ਸਿੰਘ ਓਬਰਾਏ ਦੀਆਂ ਦਲੀਲਾਂ ‘ਤੇ ਬਹਿਸ ਹੋਈ। ਅਦਾਲਤ ‘ਚ ਈਡੀ ਦੇ ਵਕੀਲ ਨੇ ਭੁਪਿੰਦਰ ਸਿੰਘ ਹਨੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ‘ਤੇ ਜੁਡੀਸ਼ੀਅਲ ਕੋਰਟ ਦੇ ਸੈਸ਼ਨ ਜੱਜ ਨੇ ਉਸ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।

Scroll to Top