terror funding case

ਟੈਰਰ ਫੰਡਿਗ ਮਾਮਲੇ ‘ਚ ਅਦਾਲਤ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 14 ਦਿਨਾਂ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ 21 ਨਵੰਬਰ 2022: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਟੈਰਰ ਫੰਡਿਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀ ਹਰਸ਼ਵੀਰ ਸਿੰਘ ਬਾਜਵਾ ਨੂੰ ਅੱਜ ਰਿਮਾਂਡ ਖ਼ਾਤਮ ਹੋਣ ਉਪਰੰਤ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਣਯੋਗ ਅਦਾਲਤ ਨੇ ਹਰਸ਼ਵੀਰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਜਵਾ ਦੇ ਮੋਬਾਈਲ ਫੋਨ ਰਾਹੀਂ ਐੱਸ.ਐੱਸ.ਓ.ਸੀ ਵੱਲੋਂ ਉਸ ਦੇ ਦੋਸਤ ਸਰਕਲ ਦੇ ਰਿਕਾਰਡ ਦੀ ਵੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਹਰਸ਼ਵੀਰ ਸਿੰਘ ਯੂਨੀਵਰਸਿਟੀ ਦੇ ਗਾਂਧੀਅਨ ਅਤੇ ਪੀਸ ਸਟੱਡੀਜ਼ ਵਿਭਾਗ ਵਿੱਚ ਐਮਏ (ਤੀਜੇ ਸਮੈਸਟਰ) ਦਾ ਵਿਦਿਆਰਥੀ ਹੈ।

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਤਾਬਕ ਉਸ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਕੀ ਸਬੰਧ ਹਨ, ਇਸਦੀ ਜਾਂਚ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਪੁਲਿਸ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲਕਾਂਡ ਵਿੱਚ ਉਸਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਬਾਜਵਾ ਕੈਨੇਡਾ ਵਿਚ ਲੁਕੇ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਦੇ ਸੰਪਰਕ ਵਿਚ ਹੈ। ਇਸ ਮਾਮਲੇ ਵਿੱਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੁਲਿਸ ਵੱਲੋਂ ਕਈ ਹੋਰਨਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

Scroll to Top