ਚੰਡੀਗੜ੍ਹ 18 ਜੂਨ 2022: ਬੀਤੇ ਦਿਨ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਸਿੰਘ (Joginder Pal Singh) ਭੋਆ ਨੂੰ ਨਾਜ਼ਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ | ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜੋਗਿੰਦਰ ਪਾਲ ਸਿੰਘ ਨੂੰ ਅੱਜ ਪਠਾਨਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਵਿਧਾਇਕ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦੇ ਇਸ ਇਲਾਕੇ ਵਿਚ ਵੱਡੇ ਪੱਧਰ ’ਤੇ ਮਾਈਨਿੰਗ ਹੁੰਦੀ ਹੈ । ਜਿਕਰਯੋਗ ਇਹ ਕਿ ਜੋਗਿੰਦਰ ਪਾਲ ਨੇ ਭੋਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਅਤੇ ਸਨ ਅਤੇ 2022 ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਹਾਰ ਮਿਲੀ |